ਪੰਜਾਬ ਰਾਜਪੁਰਾ ਪਹੁੰਚੇ ਹਰਿਆਣਾ ਸੀਐਮ ਨਾਇਬ ਸਿੰਘ ਸੈਣੀ/ ਸੈਣੀ ਭਾਈਚਾਰੇ ਦੇ ਸਮਾਗਮ ’ਚ ਕੀਤੀ ਸ਼ਿਰਕਤ/ ਪੰਜਾਬ ਅੰਦਰ ਡਬਲ ਇੰਜਣ ਸਰਕਾਰ ਬਣਾਉਣ ਦੀ ਅਪੀਲ By admin - June 13, 2026 0 1 Facebook Twitter Pinterest WhatsApp ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਰਾਜਪੁਰਾ ਪਹੁੰਚੇ, ਜਿੱਥੇ ਉਨ੍ਹਾਂ ਪਹਿਲਾਂ ਨਲਾਸ ਦੇ ਇਤਿਹਾਸਕ ਸ਼ਿਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਬਾਅਦ ਵਿੱਚ ਨਲਾਸ ਪਿੰਡ ਦੇ ਨਲਾਸ ਫਾਰਮ ਵਿਖੇ ਸੈਣੀ ਭਾਈਚਾਰੇ ਵੱਲੋਂ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਲਈ ‘ਡਬਲ ਇੰਜਣ’ ਸਰਕਾਰ ਬਣਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦੁਬਾਰਾ ਇਕ ਸੂਬਾ ਬਣਾਉਣ ਲਈ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ। ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਨੇ ਸਿਰਫ਼ ਵਾਅਦੇ ਕੀਤੇ ਹਨ, ਪਰ ਜ਼ਮੀਨੀ ਪੱਧਰ ‘ਤੇ ਭ੍ਰਿਸ਼ਟਾਚਾਰ ਅਤੇ ਮਾੜੀ ਕਾਨੂੰਨ ਵਿਵਸਥਾ ਨੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਮੁੱਖ ਮੰਤਰੀ ਸੈਣੀ ਨੇ ਅੱਗੇ ਕਿਹਾ ਕਿ ਬੇਰੁਜ਼ਗਾਰਾਂ, ਕਰਮਚਾਰੀਆਂ, ਕਿਸਾਨਾਂ ਅਤੇ ਔਰਤਾਂ ‘ਤੇ ਲਾਠੀਚਾਰਜ ਸਰਕਾਰ ਦੀ ਅਸਫਲਤਾ ਦਾ ਨਿਸ਼ਾਨੀ ਹੈ ਅਤੇ ਸੈਣੀ ਭਾਈਚਾਰੇ ਸਮੇਤ ਸਾਰਿਆਂ ਨੂੰ ਭਵਿੱਖ ਵਿੱਚ ਸਕਾਰਾਤਮਕ ਬਦਲਾਅ ਲਈ ਇਕੱਠੇ ਹੋਣਾ ਚਾਹੀਦਾ ਹੈ।