ਮੋਗਾ ਦੇ ਪੰਪ ਮਾਲਕਾਂ ਦੀ ਡੀਜ਼ਲ ਬਾਰੇ ਪ੍ਰੈੱਸ ਕਾਨਫਰੰਸ/ ਡੀਜ਼ਲ ਵਿਕਰੀ ‘ਤੇ ਨਵੇਂ ਨਿਯਮਾਂ ਬਾਰੇ ਦਿੱਤੀ ਜਾਣਕਾਰੀ/ ਇੱਕ ਗਾਹਕ ਨੂੰ 200 ਲੀਟਰ ਤੱਕ ਹੀ ਮਿਲੇਗਾ ਡੀਜ਼ਲ

0
1

ਕੇਂਦਰ ਸਰਕਾਰ ਵੱਲੋਂ ਡੀਜ਼ਲ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਦੇ ਮਕਸਦ ਨਾਲ ਹਾਈ ਸਪੀਡ ਡੀਜ਼ਲ ਦੀ ਵਿਕਰੀ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਨਵੇਂ ਨਿਯਮਾਂ ਅਨੁਸਾਰ ਹੁਣ ਇੱਕ ਗਾਹਕ ਨੂੰ ਇੱਕ ਦਿਨ ਵਿੱਚ ਵੱਧ ਤੋਂ ਵੱਧ 200 ਲੀਟਰ ਡੀਜ਼ਲ ਹੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਲਾਸਟਿਕ ਦੀ ਕੈਨ ਵਿੱਚ ਡੀਜ਼ਲ ਦੇਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ ਅਤੇ ਡੀਜ਼ਲ ਸਿਰਫ਼ ਮੈਟਲ ਦੀ ਕੈਨ ਵਿੱਚ ਹੀ ਦਿੱਤਾ ਜਾਵੇਗਾ। ਇਨ੍ਹਾਂ ਨਵੇਂ ਹੁਕਮਾਂ ਸਬੰਧੀ ਮੋਗਾ ਜ਼ਿਲ੍ਹੇ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ।
ਪੈਟਰੋਲ ਪੰਪ ਮਾਲਕਾਂ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਹੁਣ ਕਿਸੇ ਵੀ ਵਾਹਨ ਜਾਂ ਟਰੈਕਟਰ ਨੂੰ 200 ਲੀਟਰ ਤੋਂ ਵੱਧ ਡੀਜ਼ਲ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਜਨਰੇਟਰਾਂ ਜਾਂ ਹੋਰ ਮਸ਼ੀਨਰੀ ਲਈ ਡੀਜ਼ਲ ਖਰੀਦਦੇ ਹਨ, ਉਨ੍ਹਾਂ ਨੂੰ ਹੁਣ ਸਿਰਫ਼ ਮੈਟਲ ਦੀ ਕੈਨ ਵਿੱਚ ਹੀ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ। ਪਲਾਸਟਿਕ ਦੀਆਂ ਕੈਨਾਂ ਵਿੱਚ ਡੀਜ਼ਲ ਦੇਣ ਦੀ ਇਜਾਜ਼ਤ ਨਹੀਂ ਹੋਵੇਗੀ।
ਪੈਟਰੋਲ ਪੰਪ ਐਸੋਸੀਏਸ਼ਨ ਦੇ ਅਹੁਦੇਦਾਰਾਂ ਮੁਤਾਬਕ ਇਹ ਫੈਸਲਾ ਸੁਰੱਖਿਆ ਕਾਰਨਾਂ ਦੇ ਨਾਲ-ਨਾਲ ਡੀਜ਼ਲ ਦੀ ਕਾਲਾਬਾਜ਼ਾਰੀ ਅਤੇ ਗੈਰ-ਕਾਨੂੰਨੀ ਭੰਡਾਰਨ ਨੂੰ ਰੋਕਣ ਲਈ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੈਟਰੋਲ ਪੰਪਾਂ ਨੂੰ ਮਿਲਣ ਵਾਲੀ ਡੀਜ਼ਲ ਸਪਲਾਈ ਵਿੱਚ ਵੀ ਕਟੌਤੀ ਕੀਤੀ ਗਈ ਹੈ। ਹੁਣ ਨਵੀਂ ਸਪਲਾਈ ਉਸ ਵੇਲੇ ਹੀ ਭੇਜੀ ਜਾਵੇਗੀ ਜਦੋਂ ਮੌਜੂਦਾ ਸਟਾਕ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ। ਇਸ ਕਾਰਨ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

LEAVE A REPLY

Please enter your comment!
Please enter your name here