ਪੰਜਾਬ ਫਰੀਦਕੋਟ ਹਸਪਤਾਲ ਪਹੁੰਚੇ ਸਪੀਕਰ ਕੁਲਤਾਰ ਸੰਧਵਾਂ/ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਪੁੱਛਿਆ ਹਾਲ/ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦੀ ਹਦਾਇਤ By admin - June 13, 2026 0 1 Facebook Twitter Pinterest WhatsApp ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਭਿਆਨਕ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦਾ ਹਾਲ ਚਾਲ ਪੁੱਛਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਹਸਪਤਾਲ ਪ੍ਰਸ਼ਾਸਨ ਨੂੰ ਪੀੜਤਾਂ ਦਾ ਮੁਫਤ ਇਲਾਜ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਕਰੇਗੀ ਅਤੇ ਹਰ ਸੰਭਵ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਦੱਸਣਯੋਗ ਹੈ ਕਿ ਬੀਤੀ ਸ਼ਾਮ ਫਿਰੋਜਪੁਰ ਰੋਡ ਤੇ ਕਾਰ ਤੇ ਬਾਈਕ ਵਿਚਾਲੇ ਟੱਕਰ ਵਿਚ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।