ਅੰਮ੍ਰਿਤਸਰ ਅਦਾਲਤ ’ਚ ਬੇਅਦਬੀ ਦੋਸ਼ੀ ਦੀ ਪੇਸ਼ੀ/ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ/ ਮੁਲਜ਼ਮ ਦੇ ਮਾਪਿਆਂ ਤੋਂ ਵੀ ਪੁਛਗਿੱਛ ਦੀ ਤਿਆਰੀ

0
2

 

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਦੋਸ਼ੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਨਾਲ ਸਬੰਧਤ ਮੁਲਜ਼ਮ ਨੂੰ ਪੁਲਿਸ ਨੇ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਪੁਲਿਸ ਹਿਰਾਸਤ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਪੁਲਿਸ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਤੋਂ ਬਾਰੀਕੀ ਨਾਲ ਪੁਛਗਿੱਛ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਬੀਤੇ ਵੀਰਵਾਰ ਨੂੰ ਉਕਤ ਮੁਲਜ਼ਮ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕਿਰਪਾਨ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਮੌਕੇ ’ਤੇ ਮੌਜੂਦ ਸੇਵਾਦਾਰਾਂ ਨੇ ਮੁਸਤੈਦੀ ਦਿਖਾਉਂਦਿਆਂ ਉਸ ਨੂੰ ਕਾਬੂ ਕਰਨ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਬਾਅਦ ਵਿਚ ਪੁਲਿਸ ਨੇ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਪੁਲਿਸ ਕਮਿਸ਼ਨਰ  ਸੁਰਿੰਦਰ ਸਿੰਘ ਨੇ  ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਇਸ ਘਿਨਾਉਣੀ ਸਾਜ਼ਿਸ਼ ਦੀਆਂ ਪਰਤਾਂ ਫਰੋਲਣ ਅਤੇ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਦੇ ਹਰ ਪਹਿਲੂ, ਪਿਛੋਕੜ ਅਤੇ ਸੰਭਾਵਿਤ ਤਾਰਾਂ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਪੁਲਿਸ ਵੱਲੋਂ ਮੁਲਜ਼ਮ ਦੇ ਪਿਛੋਕੜ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਵੀ ਪੁਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here