ਪੰਜਾਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ/ ਨਸ਼ਿਆਂ ਵਿਰੁੱਧ ਮੁਹਿੰਮ ਫੇਜ਼-2 ਤਹਿਤ ਕੀਤਾ ਜਾਵੇਗਾ ਜਾਗਰੂਕ/ ਈ-ਰਿਕਸ਼ਿਆਂ ਰਾਹੀਂ ਪਿੰਡਾਂ-ਪਿੰਡ ਜਾ ਕੇ ਕੀਤੀ ਜਾਵੇਗੀ ਪਹੁੰਚ By admin - June 14, 2026 0 2 Facebook Twitter Pinterest WhatsApp ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਫੇਜ਼-2 ਦੀ ਸ਼ੁਰੂਆਤ ਹੋ ਗਈ ਹੈ। ਇਸੇ ਤਹਿਤ ਅੱਜ ਐਸਡੀਐਮ ਸੁਖਪਾਲ ਸਿੰਘ ਵੱਲੋਂ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਈ-ਰਿਕਸ਼ੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰਨਗੇ। ਡਾ.ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕਦਾ ਹੈ। ਕਮਿੱਕਰ ਸਿੰਘ ਡਾਢੀ, ਹਲਕਾ ਸੰਗਠਨ ਇੰਚਾਰਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਹ ਮੁਹਿੰਮ ਜ਼ਮੀਨੀ ਪੱਧਰ ’ਤੇ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸਦਾ ਮਕਸਦ ਨਸ਼ਿਆਂ ਦੇ ਜਾਲ ਨੂੰ ਤੋੜ ਕੇ ਨੌਜਵਾਨਾਂ ਨੂੰ ਸਹੀ ਰਸਤੇ ’ਤੇ ਲਿਆਉਣਾ ਹੈ, ਤਾਂ ਜੋ ਪੰਜਾਬ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ। ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਨੇ ਦੱਸਿਆ ਕਿ ਪਹਿਲਾਂ ਹੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਵਿੱਚ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਹੁਣ ਇਸ ਫੇਜ਼ ਵਿੱਚ ਈ-ਰਿਕਸ਼ਿਆਂ ਰਾਹੀਂ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਮੋਹਿਤ ਦੀਵਾਨ ਉਪ ਕੋਆਰਡੀਨੇਟਰ ਨੇ ਦੱਸਿਆ ਕਿ ਹਰ ਰਿਕਸ਼ੇ ਵਿੱਚ ਇੱਕ ਕੰਪਲੇਂਟ ਬਾਕਸ ਵੀ ਲਗਾਇਆ ਗਿਆ ਹੈ, ਜਿਸ ਵਿੱਚ ਕੋਈ ਵੀ ਵਿਅਕਤੀ ਗੁਪਤ ਤੌਰ ’ਤੇ ਨਸ਼ਿਆਂ ਸਬੰਧੀ ਜਾਣਕਾਰੀ ਦੇ ਸਕਦਾ ਹੈ। ਜਾਣਕਾਰੀ ਦੇ ਆਧਾਰ ’ਤੇ ਸੰਬੰਧਿਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਵੱਲ ਢੁਕਵੇਂ ਕਦਮ ਚੁੱਕੇ ਜਾਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।