ਪੰਜਾਬ ਪਟਿਆਲਾ ’ਚ ਕਰੋਨਾ ਯੋਧਿਆਂ ਦਾ ਪ੍ਰਦਰਸ਼ਨ/ ਸਿਹਤ ਮੰਤਰੀ ਦੇ ਘਰ ਅੱਗੇ ਟੈਂਕੀ ’ਤੇ ਚੜ੍ਹ ਕੇ ਨਾਅਰੇਬਾਜ਼ੀ/ ਸਰਕਾਰ ਤੋਂ ਪੱਕੇ ਹੱਲ ਦੀ ਕੀਤੀ ਮੰਗ By admin - June 14, 2026 0 1 Facebook Twitter Pinterest WhatsApp ਪਟਿਆਲਾ ਸਥਿਤ ਸਿਹਤ ਮੰਤਰੀ ਦੇ ਘਰ ਦੇ ਬਾਹਰ ਪਿਛਲੇ 18 ਦਿਨਾਂ ਤੋਂ ਕਰੋਨਾ ਯੋਧਿਆਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਕਰੋਨਾ ਯੋਧਿਆਂ ਦੀ ਪ੍ਰਧਾਨ ਚਰਨਜੀਤ ਕੌਰ ਸਾਥੀਆਂ ਸਮੇਤ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਏ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਵੀ ਸਨ, ਜਿਸ ਕਾਰਨ ਮੌਕੇ ‘ਤੇ ਤਣਾਅਪੂਰਨ ਮਾਹੌਲ ਬਣ ਗਿਆ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕਈ ਮੀਟਿੰਗਾਂ ਦੇ ਬਾਵਜੂਦ ਸਰਕਾਰ ਨੇ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਰੋਸੇ ਤੇ ਮੀਟਿੰਗਾਂ ਦੀ ਥਾਂ ਉਨ੍ਹਾਂ ਨੂੰ ਪੱਕਾ ਹੱਲ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਚਰਨਜੀਤ ਕੌਰ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਉਹ ਟੈਂਕੀ ਤੋਂ ਹੇਠਾਂ ਨਹੀਂ ਉਤਰਣਗੇ ਅਤੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਤਾਇਨਾਤ ਹਨ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਦੇ ਯਤਨ ਵੀ ਜਾਰੀ ਹਨ।