ਜਲੰਧਰ ਪੁਲਿਸ ਵੱਲੋਂ ਫਾਇਰਿੰਗ ਦੀ ਦੋਸ਼ੀ ਕਾਬੂ/ ਸ਼ੋਅਰੂਮ ਦੇ ਬਾਹਰ ਗੋਲੀਆਂ ਚਲਾ ਕੇ ਹੋਏ ਸੀ ਫਰਾਰ/ ਇਕ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ, ਦੂਜਾ ਫਰਾਰ

0
1

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੀਐਮਐਸ ਫੈਸ਼ਨ ਸ਼ੋਅਰੂਮ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਮੁਲਜ਼ਮਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਉਸ ਦਾ ਸਾਥੀ ਭੱਜਣ ਵਿਚ ਸਫਲ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਘਾਸ ਮੰਡੀ ਦੇ ਰਹਿਣ ਵਾਲੇ ਕੁਸ਼ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਸਤੋਖਪੁਰਾ ਵਿੱਚ ਬੀਐਮਐਸ ਫੈਸ਼ਨ ਸ਼ੋਅਰੂਮ ਦੇ ਬਾਹਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾਈਆਂ।
ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਟੀਮਾਂ ਨੇ ਜਾਣਕਾਰੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ, ਮੁਲਜ਼ਮਾਂ ਦੀ ਜਲਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਘਟਨਾ ਪਿੱਛੇ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਡਰ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਾਲੇ ਅਪਰਾਧਿਕ ਤੱਤਾਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਕਾਰਵਾਈ ਜਾਰੀ ਰਹੇਗੀ। ਪੁਲਿਸ ਇਸ ਐਂਗਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

LEAVE A REPLY

Please enter your comment!
Please enter your name here