ਪੰਜਾਬ ਗੁਰਦਾਸਪੁਰ ਨਿਗਮ ਚੋਣਾਂ ’ਚ 4 ਕਿਸਾਨ ਆਗੂ ਜੇਤੂ/ ਕਿਸਾਨ ਯੂਨੀਅਨ ਵੱਲੋਂ ਜੇਤੂਆਂ ਦਾ ਸਨਮਾਨ/ ਸਰਕਾਰ ਤੇ ਕਿਸਾਨਾਂ ਵਿਚਾਲੇ ਕੜੀ ਵਜੋਂ ਕੰਮ ਕਰਨ ਦਾ ਦਾਅਵਾ By admin - June 15, 2026 0 2 Facebook Twitter Pinterest WhatsApp ਗੁਰਦਾਸਪੁਰ ਵਿੱਚ ਬੀਤੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਚਾਰ ਕਿਸਾਨ ਆਗੂ ਵੀ ਜੇਤੂ ਰਹੇ ਹਨ। ਇਹਨਾਂ ਵਿੱਚੋਂ ਦੋ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਅਹੁਦੇਦਾਰ ਵੀ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਚੋਣਾਂ ਜਿੱਤੇ ਇਹਨਾਂ ਆਗੂਆਂ ਦਾ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਵੱਲੋਂ ਆਪਣੇ ਘਰ ਬੁਲਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਆਉਣ ਜਿੱਥੇ ਕਿਸਾਨ ਆਗੂ ਨੇ ਕਿਹਾ ਕਿ ਹੁਣ ਉਹ ਕਿਸਾਨੀ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਕੜੀ ਦਾ ਕੰਮ ਕਰਨਗੇ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਯੂਥ ਪ੍ਰਧਾਨ ਨੇ ਕਿਹਾ ਕਿ ਕਿਸਾਨ ਆਗੂਆਂ ਨਹੀਂ ਚੋਣ ਲੜਨ ਦਾ ਫੈਸਲਾ ਕੀਤਾ ਅਤੇ ਯੂਨੀਅਨ ਵੱਲੋਂ ਉਹਨਾਂ ਦੀ ਪੂਰੀ ਮਦਦ ਕੀਤੀ ਗਈ। ਹੁਣ ਕਿਸਾਨ ਆਗੂ ਸਰਕਾਰ ਦੇ ਨੁਮਾਇੰਦੇ ਬਣ ਗਏ ਹਨ ਅਤੇ ਉਹਨਾਂ ਨੂੰ ਆਸ ਹੈ ਕਿ ਉਹ ਕਿਸਾਨੀ ਸਮੱਸਿਆਵਾਂ ਨੂੰ ਸਰਦਾਰ ਤੱਕ ਪਹੁੰਚਾਉਣਗੇ।