ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ 5 ਕਿੱਲੋ ਹੈਰੋਇਨ ਸਮੇਤ 2 ਕਾਬੂ/ 30 ਕਿਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਕਾਰਵਾਈ/ ਦੁਬਈ ਆਧਾਰਤ ਨਸ਼ਾ ਤਸਕਰਾਂ ਨਾਲ ਤਾਰ ਜੁੜਣ ਦਾ ਖੁਲਾਸਾ By admin - June 15, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਹੱਥ 30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਦੋ ਵੱਖ-ਵੱਖ ਅਪਰੇਸ਼ਨਾਂ ਦੌਰਾਨ ਇੱਕ ਨਾਬਾਲਗ ਸਮੇਤ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੀ ਨਿਸ਼ਾਨਦੇਹੀ ਉਤੇ 5 ਕਿੱਲੋ 41 ਗਰਾਮ ਹੋਰ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਭਿਸ਼ੇਕ ਉਰਫ਼ ਅਭੀ ਉਰਫ਼ ਭਿੰਡੀ (25) ਵਾਸੀ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ। ਮੁਲਜ਼ਮ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਸਬੰਧੀ ਜਾਣਕਾਰੀ ਦਿੰਦਆਂ ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਦੁਬਈ ਸਥਿਤ ਤਸਕਰ ਮੁਲਜ਼ਮਾਂ ਨਾਲ ਖੇਪਾਂ ਦੀ ਲੋਕੇਸ਼ਨ ਸਾਂਝੀ ਕਰਦਾ ਸੀ ਅਤੇ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ ਖੇਪਾਂ ਪ੍ਰਾਪਤ ਕਰ ਕੇ ਅੱਗੇ ਸਪਲਾਈ ਕਰਦੇ ਸਨ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਦੇ ਦੱਸਣ ਮੁਤਾਬਕ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦੀ ਜਾਂਚ ਦੌਰਾਨ ਸਥਾਪਿਤ ਕੀਤੇ ਗਏ ਅਗਲੇ-ਪਿਛਲੇ ਸਬੰਧਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦੇ ਖੁਲਾਸੇ ਰਾਹੀਂ ਉਸ ਦੇ ਕਬਜ਼ੇ ਵਿੱਚੋਂ 2.006 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਅਤੇ ਉਸਦੇ ਦੋ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ। ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੂੰ ਵੰਸ਼ਦੀਪ ਸਿੰਘ ਨਾਮਕ ਇਸ ਮਾਡਿਊਲ ਦੇ ਇੱਕ ਸੰਚਾਲਕ, ਜਿਸਦੀ ਪਛਾਣ ਗ੍ਰਿਫ਼ਤਾਰ ਮੁਲਜ਼ਮ ਅਭਿਸ਼ੇਕ ਵੱਲੋਂ ਕੀਤੀ ਗਈ ਹੈ, ਨਾਲ ਹਾਦਸਾ ਵਾਪਰਨ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜ਼ਖਮੀ ਵਿਅਕਤੀ ਨੂੰ ਹਸਪਤਾਲ ਲੈ ਗਈਆਂ। ਸੀਪੀ ਨੇ ਦੱਸਿਆ ਕਿ ਉਸਦੇ ਐਕਟਿਵਾ ਸਕੂਟਰ ਦੀ ਤਲਾਸ਼ੀ ਦੌਰਾਨ, ਪੁਲਿਸ ਨੇ 3.035 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵੰਸ਼ਦੀਪ ਸਿੰਘ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਸੀ ਅਤੇ 2 ਫਰਵਰੀ, 2025 ਨੂੰ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਡਾਕਟਰਾਂ ਵੱਲੋਂ ਤੰਦਰੁਸਤ ਐਲਾਨੇ ਜਾਣ ਤੋਂ ਬਾਅਦ ਦੋਸ਼ੀ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਜਾਵੇਗਾ।