ਅੰਮ੍ਰਿਤਸਰ ਦੇ ਮਕਬੂਲਪੁਰਾ ‘ਚ ਭਖਿਆ ਜ਼ਮੀਨੀ ਵਿਵਾਦ/ ਦੋ ਧਿਰਾਂ ਵਿਚਾਲੇ ਚੱਲੀਆਂ ਇੱਟਾਂ-ਰੌੜੇ, ਮਹਿਲਾ ਜ਼ਖ਼ਮੀ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

 

ਅੰਮ੍ਰਿਤਸਰ ਦੇ ਮਕਬੂਲਪੁਰਾ ਦੀ ਗਲੀ ਨੰਬਰ 2 ਵਿੱਚ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇੱਕ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਪੀੜਤ ਮਹਿਲਾ ਸੋਨੀਆ ਦੇ ਸਿਰ ਵਿੱਚ ਇੱਟ ਲੱਗਣ ਕਾਰਨ ਉਸ ਨੂੰ ਸੱਟਾਂ ਆਈਆਂ ਹਨ। ਪੀੜਤ ਮਹਿਲਾ ਦੇ ਦੱਸਣ ਮੁਤਾਬਕ ਉਨ੍ਹਾਂ ਦਾ ਪਿਛਲੇ ਪੰਜ ਸਾਲਾਂ ਤੋਂ ਜ਼ਮੀਨ ਸਬੰਧੀ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ ਪਰ ਦੂਜੀ ਧਿਰ ਨੇ ਕਰਜ਼ਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਧਰ ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਸ ਨੇ ਦੋਸ਼ ਲਗਾਇਆ ਕਿ ਦੂਜੀ ਧਿਰ ਵੱਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਦਾ ਵਿਰੋਧ ਕਰਨ ‘ਤੇ 5-6 ਵਿਅਕਤੀਆਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੇ ਸਿਰ ਵਿੱਚ ਇੱਟ ਮਾਰੀ ਗਈ, ਜਿਸ ਕਾਰਨ ਉਹ ਬੇਹੋਸ਼ ਹੋ ਗਏ। ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ ਪੁਲਿਸ ਅਧਿਕਾਰੀ ਅਮਨਦੀਪ ਕੌਰ ਨੇ ਦੱਸਿਆ ਕਿ ਧੰਨਾ ਸਿੰਘ ਅਤੇ ਨਿਸ਼ਾਨ ਸਿੰਘ ਵਿਚਕਾਰ ਪ੍ਰਾਪਰਟੀ ਦਾ ਪੁਰਾਣਾ ਵਿਵਾਦ ਚੱਲ ਰਿਹਾ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਪੈਂਡਿੰਗ ਹੈ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀਆਂ ਮਹਿਲਾਵਾਂ ਵਿਚਾਲੇ ਬਹਿਸਬਾਜ਼ੀ ਹੋਈ ਸੀ ਅਤੇ ਦੋਵਾਂ ਪਾਸਿਆਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

LEAVE A REPLY

Please enter your comment!
Please enter your name here