ਮਲੋਟ ਪੁਲਿਸ ਹੱਥ ਲੱਗੀ ਵੱਡੀ ਸਫਲਤਾ/ ਕਾਰ ਤੇ 518 ਗਰਾਮ ਹੈਰੋਇਨ ਸਮੇਤ ਦੋ ਕਾਬੂ/ ਦੋ ਦਿਨਾਂ ਰਿਮਾਂਡ ਲੈ ਕੇ ਜਾਂਚ ਕੀਤੀ ਸ਼ੁਰੂ

0
1

ਥਾਣਾ ਸਿਟੀ ਮਲੋਟ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੇ ਦੀ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਾਰ ਅਤੇ 518 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਲਖਵਿੰਦਰ  ਸਿੰਘ  ਅਤੇ ਪਰਵਿੰਦਰ  ਸਿੰਘ ਵਾਸੀ ਗਿੱਦੜਬਾਹਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮਾਂ ਦਾ ਦੋ ਦਿਨ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਉਪ  ਕਪਤਾਨ  ਜਸਪਾਲ  ਸਿੰਘ ਦੇ ਦੱਸਣ ਮੁਤਾਬਕ ਮਲੋਟ ਥਾਣਾ  ਸਿਟੀ  ਪੁਲਸ  ਨੇ  ਗਸਤ  ਦੋਰਾਨ  ਪਿੰਡ  ਜੰਡਵਾਲਾ  ਕੋਲ  ਇਕ  ਕਾਰ  ਵਿਚ  ਦੋ  ਸ਼ੱਕੀ  ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ  518 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨਾਂ ਰਿਮਾਂਡ ਹਾਸਲ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here