ਪੰਜਾਬ ਚੰਡੀਗੜ੍ਹ ਦੇ ਮੌਲੀਜਾਗਰਾ ’ਚ ਨੌਜਵਾਨ ਦਾ ਕਤਲ/ ਦਰਜਨ ਦੇ ਕਰੀਬ ਬਦਮਾਸ਼ਾਂ ਨੇ ਕੀਤਾ ਹਮਲਾ/ ਸੀਸੀਟੀਵੀ ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ By admin - June 15, 2026 0 1 Facebook Twitter Pinterest WhatsApp ਸਿਟੀ ਬਿਊਟੀਫੁੱਲ ਵਜੋਂ ਜਾਣੇ ਜਾਂਦੇ ਚੰਡੀਗੜ੍ਹ ਵਿਚ ਕਰਾਈਮ ਲਗਾਤਾਰ ਵੱਧ ਰਿਹਾ ਹੈ। ਤਾਜ਼ਾ ਮਾਮਲਾ ਚੰਡੀਗੜ੍ਹ ਦੇ ਮੌਲੀਜਾਗਰਾਂ ਤੋਂ ਸਾਹਮਣੇ ਆਇਆ ਹੈ, ਜਿਥੇ ਵਿਕਾਸ ਨਗਰ ‘ਚ ਦਰਜਨ ਦੇ ਕਰੀਬ ਬਦਮਾਸ਼ਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿਤਾ ਅਤੇ ਇਕ ਹੋਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ 25 ਸਾਲਾ ਤੋਤਾਰਾਮ ਵਾਸੀ ਮੌਲੀਜਾਗਰਾਂ ਵਜੋਂ ਹੋਈ ਹੈ, ਜਦੋਂ ਕਿ ਜ਼ਖਮੀ 22 ਸਾਲਾ ਆਕਾਸ਼ ਉਰਫ਼ ਬਿੱਲੋ ਵਜੋਂ ਹੋਈ ਹੈ। ਹਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਮੌਲੀਜਾਗਰਾਂ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ 9:30 ਵਜੇ ਦੇ ਕਰੀਬ ਵਾਪਰੀ। ਤੋਤਾਰਾਮ ਅਤੇ ਉਸਦਾ ਸਾਥੀ ਆਕਾਸ਼ ਕੁਝ ਦੋਸਤਾਂ ਨਾਲ ਕਮਿਊਨਿਟੀ ਸੈਂਟਰ ਨੇੜੇ ਮਸਜਿਦ ਵਾਲੀ ਗਲੀ ਵਿੱਚ ਇੱਕ ਨਿੰਮ ਦੇ ਦਰੱਖਤ ਹੇਠ ਖੜ੍ਹੇ ਸਨ। ਜਦੋਂ ਚਾਰ ਤੋਂ ਪੰਜ ਨੌਜਵਾਨ ਪਹੁੰਚੇ ਅਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਤਾਂ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਅਪਰਾਧੀ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਉਹ ਬਚਣ ਲਈ ਭੱਜਿਆ, ਪਰ ਅਪਰਾਧੀਆਂ ਨੇ ਉਸਨੂੰ ਫੜ ਲਿਆ, ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵੇਂ ਨੌਜਵਾਨ ਬਚਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਹਮਲਾਵਰਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਆਪਣਾ ਹਮਲਾ ਜਾਰੀ ਰੱਖਿਆ। ਆਕਾਸ਼ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਜਦੋਂ ਕਿ ਤੋਤਾਰਾਮ ਦੀ ਪੇਟ ਵਿੱਚ ਸੱਟ ਲੱਗਣ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮੁਤਾਬਕ ਸ਼ੁਰੂਆਤੀ ਜਾਂਚ ਤੋਂ ਮਾਮਲਾ ਪੁਰਾਣੀ ਦੁਸ਼ਮਣੀ ਨਾਲ ਜੁੜਿਆ ਜਾਪਤਾ ਹੈ। ਪੁਲਿਸ ਸੂਤਰਾਂ ਅਨੁਸਾਰ, ਤੋਤਾਰਾਮ ਵਿਰੁੱਧ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਸਨ ਅਤੇ ਉਹ ਲਗਭਗ ਇੱਕ ਮਹੀਨਾ ਪਹਿਲਾਂ ਅੰਬਾਲਾ ਜੇਲ੍ਹ ਤੋਂ ਰਿਹਾਅ ਹੋਇਆ ਸੀ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।