ਮਲੋਟ ’ਚ ਕਾਰ ਸਵਾਰਾਂ ਦੀ ਗੋਲੀ ਨਾਲ ਨੌਜਵਾਨ ਜ਼ਖ਼ਮੀ/ ਰੰਜ਼ਿਸ਼ ਤਹਿਤ ਚਲਾਈਆਂ ਗੋਲੀਆਂ, ਵੀਡੀਓ ਵਾਇਰਲ/ ਪੁਲਿਸ ਨੇ ਪੰਜ ਖਿਲਾਫ਼ ਕੇਸ ਦਰਜ ਕਰ ਕੇ ਜਾਂਚ ਆਰੰਭੀ

0
1

ਮਲੋਟ ਅਧੀਨ ਆਉਂਦੇ ਪੱਤੀ ਪਿੰਡ ਵਿਖੇ ਗੋਲੀ ਲੱਗਣ ਨਾਲ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਕਾਰ ਸਵਾਰਾਂ ਨੇ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ , ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।  ਥਾਣਾ ਸਦਰ ਪੁਲਿਸ ਨੇ ਜ਼ਖ਼ਮੀ ਦੇ ਭਰਾ ਜਗਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਆਦਰਸ਼ ਨਗਰ ਕੋਟਲੀ ਰੋਡ ਮੁਕਤਸਰ ਦੇ ਰਹਿਣ ਵਾਲੇ ਰਿਤਿਕ ਕੁਮਾਰ ਉਰਫ਼ ਮੰਗੂ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।

LEAVE A REPLY

Please enter your comment!
Please enter your name here