ਦੀਨਨਗਰ ਨਗਰ ਕੌਂਸਲ ’ਤੇ ਕਾਂਗਰਸ ਦਾ ਕਬਜ਼ਾ/ ਕਾਂਗਰਸੀ ਉਮੀਦਵਾਰ ਸੁਨੇਹ ਲਤਾ 193 ਵੋਟਾਂ ਨਾਲ ਜੇਤੂ/ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

0
1

ਦੀਨਾਨਗਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਬਹੁਮਤ ਪ੍ਰਾਪਤ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਾਰਡ ਨੰਬਰ 6 ਦੀ ਰਿਪੋਲ ਵਿੱਚ ਕਾਂਗਰਸੀ ਉਮੀਦਵਾਰ ਸਨੇਹ ਲਤਾ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਉਨ੍ਹਾਂ ਨੇ ਆਪਣੀ ਵਿਰੋਧੀ ਆਮ ਆਦਮੀ ਪਾਰਟੀ ਦੀ ਸੁਮਨ ਨੂੰ 193 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਾ ਪਰਚਮ ਲਹਿਰਾਇਆ। ਇਨ੍ਹਾਂ ਚੋਣਾਂ ਦੇ ਕੁੱਲ ਨਤੀਜਿਆਂ ਵਿੱਚ ਕਾਂਗਰਸ ਨੇ ਸਭ ਤੋਂ ਵੱਧ 8 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ 6 ਸੀਟਾਂ ਨਾਲ ਸੰਤੋਖ ਕਰਨਾ ਪਿਆ, ਜਦੋਂ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਖਾਤੇ ਵਿੱਚ ਸਿਰਫ਼ 1 ਸੀਟ ਹੀ ਆਈ।
8 ਸੀਟਾਂ ਜਿੱਤਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਨਗਰ ਕੌਂਸਲ ਵਿੱਚ ਆਪਣਾ ਸਪੱਸ਼ਟ ਬਹੁਮਤ ਸਾਬਤ ਕਰ ਦਿੱਤਾ ਹੈ। ਇਸ ਜਿੱਤ ਤੋਂ ਬਾਅਦ ਕਾਂਗਰਸੀ ਖੇਮੇ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਜਾ ਰਹੀ ਹੈ। ਸਥਾਨਕ ਆਗੂਆਂ ਨੇ ਇਸ ਨੂੰ ਲੋਕਾਂ ਦੀ ਜਿੱਤ ਦੱਸਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 13 ਜੂਨ ਨੂੰ ਗੁਰਦਾਸਪੁਰ ਦੀਆਂ ਚੋਣਾਂ ਵਿੱਚ ਗੁਰਦਾਸਪੁਰ ਨਗਰ ਕੌਂਸਲ ਤੇ ਵੀ 21 ਸੀਟਾਂ ਜਿੱਤ ਕੇ ਕਾਂਗਰਸ ਨੇ ਮੁੜ ਤੋਂ ਕਬਜ਼ਾ ਕਰ ਲਿਆ ਸੀ

LEAVE A REPLY

Please enter your comment!
Please enter your name here