ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਛਬੀਲ ਦੀ ਸੇਵਾ/ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ/ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

0
1

ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਹਿੰਦ ਦੇ ਜੋਤੀ ਸਰੂਪ ਮੋੜ ਨੇੜੇ ਧਾਰਮਿਕ ਅਤੇ ਸੇਵਾ ਕਾਰਜ ਕਰਵਾਏ ਗਏ। ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਵਿੱਚ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਪਾਠ ਦੇ ਭੋਗ ਉਪਰੰਤ ਰਾਹਗੀਰਾਂ ਲਈ ਠੰਢੇ-ਮਿੱਠੇ ਜਲ ਅਤੇ ਛੋਲਿਆਂ ਦੀ ਛਬੀਲ ਲਗਾਈ ਗਈ। ਵਿਸ਼ੇਸ਼ ਤੌਰ ‘ਤੇ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਖੁਦ ਸ਼ਰਧਾਲੂਆਂ ਅਤੇ ਰਾਹਗੀਰਾਂ ਨੂੰ ਛਬੀਲ ਵਰਤਾ ਕੇ ਸੇਵਾ ਕੀਤੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਮੁਖੀ ਨੇ ਦੱਸਿਆ ਕਿ ਇਹ ਸਾਰਾ ਆਯੋਜਨ ਸਮੂਹ ਐਸ.ਪੀ., ਡੀ.ਐਸ.ਪੀ. ਅਤੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਇਹ ਆਯੋਜਨ ਹਰ ਸਾਲ ਨਿਰੰਤਰ ਕੀਤਾ ਜਾਂਦਾ ਹੈ ਤਾਂ ਜੋ ਪਰਮਾਤਮਾ ਦੀ ਮੇਹਰ ਨਾਲ ਪੂਰੇ ਸੂਬੇ ਅਤੇ ਜ਼ਿਲ੍ਹੇ ਵਿੱਚ ਅਮਨ, ਸੁੱਖ-ਸ਼ਾਂਤੀ ਅਤੇ ਆਪਸੀ ਭਾਈਚਾਰਾ ਹਮੇਸ਼ਾ ਬਣਿਆ ਰਹੇ।

LEAVE A REPLY

Please enter your comment!
Please enter your name here