ਮੋਗਾ ’ਚ ਰਾਸ਼ਨ ਕਾਰਡ ਧਾਰਕਾਂ ਨੂੰ ਮਿਲੀਆਂ ਰਾਸ਼ਨ ਕਿੱਟਾਂ/ ਕਣਕ ਦੇ ਨਾਲ ਰਾਸ਼ਨ ਕਿੱਟਾਂ ਮਿਲਣ ਤੋਂ ਲੋਕ ਖੁਸ਼/ ਲੋਕਾਂ ਨੇ ਉਪਰਾਲੇ ਲਈ ਸਰਕਾਰ ਦਾ ਕੀਤਾ ਧੰਨਵਾਦ

0
1

ਮੋਗਾ ਵਿੱਚ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਮੁੱਖ ਮੰਤਰੀ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਹੁਣ ਕਣਕ ਦੇ ਨਾਲ ਜ਼ਰੂਰੀ ਖਾਣ-ਪੀਣ ਸਮੱਗਰੀ ਵਾਲੀਆਂ ਰਾਸ਼ਨ ਕਿੱਟਾਂ ਵੰਡੀਆਂ ਜਾ ਰਹੀਆਂ ਨੇ, ਜਿਸ ਨਾਲ ਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਧਰ ਲੋਕਾਂ ਅੰਦਰ ਸਰਕਾਰ ਦੇ ਇਸ ਉਪਰਾਲੇ ਨੂੰ ਲੈ ਕੇ ਖੁਸ਼ੀ ਪਾਈ ਜਾ ਰਹੀ ਹੈ। ਲਾਭਪਾਤਰੀ ਲੋਕਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਹੋਇਆ ਰਾਸ਼ਨ ਪ੍ਰਾਪਤ ਕਰਨ ਵਾਲੇ ਰਾਸ਼ਨ ਕਾਰਡ ਧਾਰਕ ਹਬੀਬ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਇਹ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾਲ ਰਾਸ਼ਨ ਕਿੱਟਾਂ ਮਿਲਣ ਨਾਲ ਘਰੇਲੂ ਖਰਚੇ ਵਿੱਚ ਕਾਫੀ ਰਾਹਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਆਮ ਲੋਕਾਂ ਲਈ ਬਹੁਤ ਫਾਇਦੇਮੰਦ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਧ ਰਹੀ ਮਹਿੰਗਾਈ ਦੇ ਦੌਰ ਵਿੱਚ ਕਣਕ ਦੇ ਨਾਲ ਰਾਸ਼ਨ ਕਿੱਟਾਂ ਦੀ ਸਹੂਲਤ ਉਨ੍ਹਾਂ ਲਈ ਇੱਕ ਵੱਡੀ ਰਾਹਤ ਹੈ। ਲੋਕਾਂ ਨੇ ਉਮੀਦ ਜਤਾਈ ਕਿ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਭਵਿੱਖ ਵਿੱਚ ਵੀ ਜਾਰੀ ਰੱਖੀਆਂ ਜਾਣਗੀਆਂ।
ਉੱਥੇ ਹੀ ਡੀਪੂ ਨਿਗਰਾਨ ਕਮੇਟੀ ਚੇਅਰਮੈਨ ਦਰਸ਼ਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਦੌਰਾਨ ਅਤੇ ਬਾਅਦ ਵਿੱਚ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਯੋਗ ਰਾਸ਼ਨ ਕਾਰਡ ਧਾਰਕ ਨੂੰ ਕਣਕ ਦੇ ਨਾਲ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਆਮ ਪਰਿਵਾਰਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਸਕੀਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਤਾਂ ਜੋ ਹੋਰ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।

LEAVE A REPLY

Please enter your comment!
Please enter your name here