ਹੁਸ਼ਿਆਰਪੁਰ ’ਚ ਸੜਕ ਹਾਦਸੇ ਦੌਰਾਨ 1 ਮੌਤ, ਦੂਜਾ ਜ਼ਖਮੀ/ ਮੈਨਾ ਰੋਡ ‘ਤੇ ਟਿੱਪਰ ਤੇ ਗੱਡੀ ਵਿਚਾਲੇ ਭਿਆਨਕ ਟੱਕਰ/ ਹਾਵਨਾਂ ਦਾ ਵੀ ਭਾਰੀ ਨੁਕਸਾਨ, ਪੁਲਿਸ ਕਰ ਰਹੀ ਕਾਰਵਾਈ

0
1

ਹੁਸ਼ਿਆਰਪੁਰ ਦੇ ਮੈਨਾ ਰੋਡ ਉਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਵੱਲੋਂ ਆ ਰਹੇ ਇੱਕ ਟਿੱਪਰ ਦੀ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਜਾ ਰਹੀ ਗੱਡੀ ਨਾਲ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਹਾਦਸੇ ਦੌਰਾਨ ਟਿੱਪਰ ਚਾਲਕ ਦੀ ਮੌਤ ਹੋ ਗਈ ਜਦਕਿ ਗੱਡੀ ਚਾਲਕ  ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਿੱਪਰ ਚਾਲਕ ਦੀ ਪਛਾਣ ਅਮਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਸੁਲਤਾਨਪੁਰ ਅੰਮ੍ਰਿਤਸਰ ਹਾਲ ਵਾਸੀ ਫਰੋਲੀ ਊਨਾ ਵਜੋਂ ਹੋਈ ਹੈ।  ਇਸੇ ਤਰ੍ਹਾਂ ਗੱਡੀ ਚਾਲਕ ਦੀ ਪਛਾਣ ਰਸੀਦ ਪੁੱਤਰ ਦਲਮੀਰ ਵਾਸੀ ਪਿੰਡ ਕੰਧਾਲਾ ਸ਼ੇਰਖਾਂ ਨੇੜੇ ਟਾਂਡਾ ਵਜੋਂ ਹੋਈ ਹੈ।
ਟਿੱਪਰ ਚਾਲਕ ਹੁਸ਼ਿਆਰਪੁਰ ਵੱਲੋਂ ਆ ਰਿਹਾ ਸੀ ਜਦਕਿ ਗੱਡੀ ਚਾਲਕ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਆ ਰਿਹਾ ਸੀ ਕਿ ਚੱਬੇਵਾਲ ਕੋਲ ਪਿੰਡ ਮੈਨਾ ਦੇ ਲਾਗੇ ਦੋਵਾਂ ਵਾਹਨਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਥਾਣਾ ਚੱਬੇਵਾਲ ਦੀ ਫੋਰਸ ਸਮੇਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਲਿਜਾਂਦੇ ਸਮੇਂ ਟਿੱਪਰ ਚਾਲਕ ਅਮਰ ਸਿੰਘ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ, ਜਦਕਿ ਦੂਜੀ ਗੱਡੀ ਦਾ ਚਾਲਕ ਰਸੀਦ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ ਅਤੇ ਹਸਪਤਾਲ ਵਿੱਚ ਜੇਰੇ-ਇਲਾਜ ਹੈ।

LEAVE A REPLY

Please enter your comment!
Please enter your name here