ਮਾਨਸਾ ਸ਼ਹਿਰ ’ਚ ਵਿਧਾਇਕ ਤੇ ਪੁਲਿਸ ਖਿਲਾਫ਼ ਪ੍ਰਦਰਸ਼ਨ/ ਆਜ਼ਾਦ ਚੋਣ ਜਿੱਤੇ ਕੌਂਸਲਰ ਖਿਲਾਫ਼ ਕਾਰਵਾਈ ਦਾ ਵਿਰੋਧ/ ਪਾਰਟੀ ’ਚ ਸ਼ਾਮਲ ਕਰਨ ਲਈ ਦਬਾਅ ਬਣਾਉਣ ਦੇ ਇਲਜ਼ਾਮ

0
1

 

ਮਾਨਸਾ ਪੁਲਿਸ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਜੇਤੂ ਰਹੇ ਆਜ਼ਾਦ ਉਮੀਦਵਾਰ ਖਿਲਾਫ ਪੁਲਿਸ ਕਾਰਵਾਈ ਦਾ ਮੁੱਦਾ ਗਰਮਾ ਗਿਆ ਹੈ। ਸ਼ਹਿਰ ਦੀਆਂ  ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੇ ਆਜ਼ਾਦ ਉਮਦੀਵਾਰ ਪੁਲਿਸ ਕਾਰਵਾਈ ਖਿਲਾਫ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ। ਧਰਨੇ ਵਿਚ ਸ਼ਾਮਲ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਇਕੱਤਰ ਆਗੂਆਂ ਨੇ ਹਲਕਾ ਵਿਧਾਇਕ ’ਤੇ ਆਜ਼ਾਦ ਤੌਰ ਤੇ ਚੋਣ ਜਿੱਤੇ ਕੌਂਸਲਰ ਉਤੇ ਪਾਰਟੀ ਵਿਚ ਸ਼ਾਮਲ ਕਰਨ ਖਾਤਰ ਦਬਾਅ ਪਾਉਣ ਦੇ ਇਲਜ਼ਾਮ ਲਾਏ। ਆਗੂਆਂ ਨੇ ਕਿਹਾ ਕਿ ਜੇਕਰ ਆਜ਼ਾਦ ਕੌਂਸਲਰ ਖਿਲਾਫ ਦਰਜ ਮਾਮਲਾ ਰੱਦ ਨਾ ਹੋਇਆ ਤਾਂ ਸ਼ਹਿਰ ਨੂੰ ਬੰਦ ਕਰ ਕੇ ਰੋਸ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ 26 ਮਈ ਨੂੰ ਮਾਨਸਾ ਦੇ ਵਿੱਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਦੌਰਾਨ ਵਾਰਡ ਨੰਬਰ 20 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਰਪਿਤ ਚੌਧਰੀ ਰਿਸ਼ਤੇਦਾਰ ਤੋਂ ਚੋਣ ਬੂਥ ਤੇ ਲਾਇਸੈਂਸੀ ਅਸਲਾ ਫੜੇ ਜਾਣ ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੋਂ ਬਾਅਦ ਜਮਾਨਤ ਵੀ ਹੋਈ ਪਰ ਹੁਣ ਕੌਂਸਲਰ ਜਿੱਤੇ ਅਰਪਿਤ ਚੌਧਰੀ ਨੂੰ 120 ਬੀ ਦੇ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਜੋਂ ਅੱਜ ਮਾਨਸਾ ਸ਼ਹਿਰ ਦੀਆਂ ਰਾਜਨੀਤਿਕ ਧਾਰਮਿਕ ਅਤੇ ਸ਼ਹਿਰ ਵਾਸੀਆਂ ਵੱਲੋਂ ਲਕਸ਼ਮੀ ਨਰਾਇਣ ਮੰਦਰ ਦੇ ਵਿੱਚ ਮੀਟਿੰਗ ਬੁਲਾ ਕੇ ਮਾਨਸਾ ਸਿਟੀ ਵਨ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਰੋਸ ਪ੍ਰਦਰਸ਼ਨ ਦੇ ਵਿੱਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨਾਜਰ ਸਿੰਘ ਮਾਨਸ਼ਾਹੀਆ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ਦੇ ਵਿੱਚ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹਨਾਂ ਮਾਨਸਾ ਦੇ ਵਿਧਾਇਕ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਆਜ਼ਾਦ ਤੌਰ ਤੇ ਜਿੱਤੇ ਕੌਂਸਲਰ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਕਰਵਾਉਣ ਦੇ ਲਈ ਉਹਨਾਂ ਤੇ ਦਬਾਅ ਬਣਾਇਆ ਜਾ ਰਿਹਾ ਜਦੋਂ ਕਿ ਸ਼ਹਿਰ ਵਾਸੀ ਉਸਦੇ ਨਾਲ ਨੇ ਉਹਨਾਂ ਕਿਹਾ ਕਿ ਜੇਕਰ ਆਜ਼ਾਦ ਤੌਰ ਤੇ ਜਿੱਤੇ ਕੌਂਸਲਰ ਤੇ ਦਰਜ ਕੀਤਾ ਗਿਆ ਮਾਮਲਾ ਰੱਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮਾਨਸਾ ਸ਼ਹਿਰ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਨੂੰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here