ਫਰੀਦਕੋਟ ਦੇ ਗਿਆਨੀ ਜ਼ੈਲ ਸਿੰਘ ਐਵਿਨਿਊ ਦੀ ਬਦਲੇਗੀ ਨੁਹਾਰ/ 67.91 ਲੱਖ ਦੀ ਲਾਗਤ ਨਾਲ ਹੋਣਗੇ ਵਿਕਾਸ ਕੰਮ/ ਵਿਧਾਇਕ ਸੇਖੋਂ ਤੇ ਚੇਅਰਮੈਨ ਧਾਲੀਵਾਲ ਨੇ ਰੱਖਿਆ ਨੀਂਹ-ਪੱਥਰ

0
1

 

ਨਗਰ ਸੁਧਾਰ ਟਰੱਸਟ ਫਰੀਦਕੋਟ ਦੀ ਕਲੋਨੀ ਗਿਆਨੀ ਜ਼ੈਲ ਸਿੰਘ ਐਵਿਨਿਊ ਦੀ ਛੇਤੀ ਹੀ ਨੁਹਾਰ ਬਦਲਣ ਜਾ ਰਹੀ ਹੈ। ਇੱਥੇ 67.91 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਪ੍ਰੋਜੈਕਟ ਮੁਕੰਮਲ ਹੋ ਗਿਆ ਹੈ, ਜਿਸ ਦਾ ਨੀਂਹ ਪੱਥਰ ਵਿਧਾਇਕ ਗੁਰਦਿੱਤ ਸੇਖੋਂ ਅਤੇ ਨਗਰ ਸੁਧਾਰ ਟਰੱਸਟ ਚੇਅਰਮੈਨ ਗਗਨਦੀਪ ਧਾਲੀਵਾਲ ਵੱਲੋਂ ਸਾਂਝੇ ਤੌਰ ’ਤੇ ਰੱਖਿਆ ਗਿਆ। ਇਸ ਪ੍ਰੋਜੈਕਟ ਤਹਿਤ ਕਾਲੋਨੀ ਦੀਆਂ ਸੜਕਾਂ ਦੇ ਨਵੀਨੀਕਰਨ, ਨਵੀਆਂ ਸਟਰੀਟ ਲਾਈਟਾਂ ਦੀ ਸਥਾਪਨਾ ਅਤੇ ਗਰੀਨ ਬੈਲਟ ਦੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਕਾਲੋਨੀ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ, ਸੁਚੱਜੀ ਰੌਸ਼ਨੀ ਅਤੇ ਹਰਿਆ-ਭਰਿਆ ਵਾਤਾਵਰਣ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਵਿਧਾਇਕ ਸੇਖੋਂ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ ਨਾਲ ਕਾਲੋਨੀ ਨੂੰ ਦਿੱਖ ਦੇ ਬੁਨਿਆਦੀ ਢਾਚੇ ਨੂੰ ਨਵੀਂ ਪਹਿਚਾਣ ਦੇਵੇਗਾ।
ਉਨ੍ਹਾਂ ਅੱਗੇ ਕਿਹਾ ਕਿ  ਮੁੱਖ ਮੰਤਰੀ  ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਹਲਕੇ ਦੇ ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਹਰ ਸੜਕਾਂ ਨੂੰ ਬਣਾਇਆ ਗਿਆ ਹੈ, ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੀਵਰੇਜ ਗਲਤ ਪਾਉਣ ਕਾਰਨ ਸੜਕਾਂ ਵਿੱਚ ਟੋਏ ਪੈਂਦੇ ਹਨ, ਜਿੰਨਾ ਨੂੰ ਠੀਕ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਗਿਆਨੀ ਜ਼ੈਲ ਸਿੰਘ ਐਵੀਨਿਊ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ 67.91 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਨੀਂਹ ਪੱਥਰ ਰੱਖਣ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਕੰਮ ਤੁਰੰਤ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਉਸਾਰੀ ਲਈ ਲੋੜੀਂਦੀ ਸਮੱਗਰੀ ਮੌਕੇ ’ਤੇ ਪਹੁੰਚ ਚੁੱਕੀ ਹੈ ਅਤੇ ਅੱਜ ਤੋਂ ਹੀ ਕੰਮ ਸ਼ੁਰੂ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਲੋਨੀ ਦੇ ਸਰਵਪੱਖੀ ਵਿਕਾਸ ਲਈ 14 ਲੱਖ ਰੁਪਏ ਦੀ ਲਾਗਤ ਨਾਲ ਗਰੀਨ ਬੈਲਟ ਦਾ ਵਿਕਾਸ ਕੀਤਾ ਜਾ ਰਿਹਾ ਹੈ, ਜਦਕਿ ਕਰੀਬ 5.50 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸਟਰੀਟ ਲਾਈਟਾਂ ਲਗਾਉਣ ਅਤੇ ਖਰਾਬ ਲਾਈਟਾਂ ਦੀ ਮੁਰੰਮਤ ਦਾ ਕੰਮ ਵੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰੀਬ 2 ਲੱਖ ਰੁਪਏ ਦੀ ਲਾਗਤ ਨਾਲ ਕਾਲੋਨੀ ਦੇ ਸੀਵਰੇਜ ਸਿਸਟਮ ਦੀ ਸਫਾਈ ਕਰਵਾਈ ਗਈ, ਜਿਸ ਵੱਲ ਪਹਿਲਾਂ ਕਦੇ ਵੀ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਲੋਨੀ ਤੋਂ ਇਲਾਵਾ ਸਾਦਿਕ ਚੌਂਕ ਦਾ ਮਤਾ ਵੀ ਪਾਸ ਹੋ ਚੁੱਕਾ ਹੈ, ਜਲਦੀ ਹੀ ਸਾਦਿਕ ਚੌਂਕ ਨੂੰ ਰੈਨੋਵੇਟ ਕੀਤਾ ਜਾਵੇਗਾ। ਬਾਜੀਗਰ ਬਸਤੀ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸੈੱਡ ਦਾ ਕੰਮ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਬੰਦ ਪਏ ਆਰ.ਓ ਨੂੰ 1 ਮਹੀਨੇ ਦੇ ਅੰਦਰ ਚਾਲੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here