ਮਾਨਸਾ ਦੇ ਬੁਢਲਾਡਾ ’ਚ ਨੌਜਵਾਨ ਦਾ ਕਤਲ/ ਅਣਪਛਾਤਿਆਂ ਨੇ ਅੰਜ਼ਾਮ ਦਿੱਤੀ ਵਾਰਦਾਤ/ ਤੜਕਸਾਰ ਮੰਡੀ ’ਚ ਜਾਣ ਦੌਰਾਨ ਕੀਤਾ ਹਮਲਾ

0
1

ਮਾਨਸਾ ਦੇ ਕਸਬਾ ਬੁਢਲਾਡਾ ਵਿਖੇ ਨੌਜਵਾਨ ਦੀ ਕਤਲ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 29 ਸਾਲਾ ਰਾਜਦੀਪ ਸਿੰਘ ਵਜੋਂ ਹੋਈ ਹੈ ਜੋ ਸਥਾਨਕ ਸਬਜ਼ੀ ਮੰਡੀ ਵਿਚ ਮੁਨਸ਼ੀ ਵਜੋਂ ਕੰਮ ਕਰਦਾ ਸੀ। ਉਹ ਰੋਜ਼ਾਨਾ ਵਾਂਗ ਤੜਕੇ 4 ਵਜੇ ਮੰਡੀ ਜਾਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿਚ ਅਣਪਛਾਤਿਆਂ ਨੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਲਾਸ਼ ਤੇ ਸਕੂਟਰ ਕੁੱਝ ਦੂਰੀ ਤੇ ਪਿਆ ਮਿਲਿਆ ਹੈ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here