ਫਰਜ਼ੀ ਵੀਡੀਓ ਨੂੰ ਲੈ ਕੇ ‘ਆਪ’ ਦਾ ਅਕਾਲੀ ਦਲ ਵੱਲ ਨਿਸ਼ਾਨਾ/ ਵੀਡੀਓ ਦੀਆਂ ਲੈਬਾਰਟਰੀ ਰਿਪੋਰਟਾਂ ਮੀਡੀਆਂ ਅੱਗੇ ਪੇਸ਼/ ਮੰਤਰੀ ਹਰਪਾਲ ਚੀਮਾ ਨੇ ਸਾਜ਼ਿਸ਼ ਰਚਣ ਦੇ ਲਾਏ ਇਲਜ਼ਾਮ

0
2

ਆਮ ਆਦਮੀ ਪਾਰਟੀ ਨੇ ਫਰਜ਼ੀ ਵੀਡੀਓ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਬੁਲਾਰਾ ਗੁਰਤੇਜ ਪੰਨੂ ਤੇ ਮੰਤਰੀ ਹਰਪਾਲ ਚੀਮਾ ਨੇ ਮੁੱਖ ਮੰਤਰੀ ਦੀ ਦੱਸੀ ਜਾ ਰਹੀ ਵੀਡੀਓ ਦੀਆਂ ਲੈਬਾਰਟਰੀ ਰਿਪੋਰਟਾਂ ਮੀਡੀਆ ਅੱਗੇ ਪੇਸ਼ ਕੀਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬਾਹਰ ਦੀਆਂ ਦੋ ਲੈਬਾਰਟਰੀਆਂ ਤੋਂ ਵੀਡੀਓ ਦੀ ਜਾਂਚ ਕਰਵਾਈ ਗਈ ਹੈ, ਜਿਸ ਦੀਆਂ ਰਿਪੋਰਟਾਂ ਮੁਤਾਬਕ ਇਹ ਵੀਡੀਓ ਫਰਜੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਧਰਮ ਦੇ ਨਾਮ ਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਂਦਾ ਰਿਹਾ ਹੈ ਅਤੇ ਹੁਣ ਵੀ ਮੁੱਖ ਮੰਤਰੀ ਮਾਨ ਨੂੰ ਧਾਰਮਿਕ ਤੌਰ ਤੇ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਜਥੇਦਾਰ ਰਾਹੀਂ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਮਾਨ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ 1986 ਤੋਂ ਬੇਅਦਬੀਆਂ ਵਰਗੀਆਂ ਘਟਨਾਵਾਂ ਵਿਚ ਸ਼ਾਮਲ ਰਿਹਾ ਹੈ ਅਤੇ 2015 ਵਿਚ ਵੀ ਅਕਾਲੀ ਦਲ ਤੇ ਭਾਜਪਾ ਦੇ ਰਾਜ ਦੌਰਾਨ ਬੇਅਦਬੀਆਂ ਹੋਈਆਂ ਅਤੇ ਇਨਸਾਫ ਮੰਗਦੇ ਲੋਕਾਂ ਤੇ ਤਸ਼ੱਦਦ ਕੀਤਾ ਗਿਆ ਸੀ।  ਮੁੱਖ ਮੰਤਰੀ ਭਗਵੰਤ ਮਾਨ ਦੀ ਨਕਲੀ ਵੀਡੀਓ ਪੰਥ ਵਿਰੁੱਧ ਸਭ ਤੋਂ ਵੱਡੀ ਸਾਜ਼ਿਸ਼ ਹੈ ਅਤੇ ਅਜਿਹੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੁਨੀਆ ਦੇ ਕਿਸੇ ਵੀ ਕੋਨੇ ਤੋਂ ਦੋਸ਼ੀਆਂ ਨੂੰ ਲੱਭ ਕੇ ਨਿਆਂ ਦੇ ਕਟਹਿਰੇ ਵਿਚ  ਖੜ੍ਹਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here