ਪੰਜਾਬ ਬਰਨਾਲਾ ਨਾਲ ਸਬੰਧਤ ਅਗਨੀਵੀਰ ਦੀ ਡਿਊਟੀ ਦੌਰਾਨ ਮੌਤ/ ਸਿਖਲਾਈ ਦੌਰਾਨ ਪਿਆ ਦਿਲ ਦਾ ਦੌਰਾ/ ਪਰਿਵਾਰ ਨੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ By admin - June 18, 2026 0 1 Facebook Twitter Pinterest WhatsApp ਬਰਨਾਲਾ ਦੇ ਰਾਧਾ ਰਾਣੀ ਕਲੋਨੀ ਵਾਸੀ ਪਰਿਵਾਰ ‘ਤੇ ਉਸ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਪਰਿਵਾਰ ਦੇ ਅਗਨੀਵੀਰ ਜਸ਼ਨਪ੍ਰੀਤ ਸਿੰਘ ਦੀ ਡਿਊਟੀ ਦੌਰਾਨ ਮੌਤ ਦੀ ਖ਼ਬਰ ਮਿਲੀ। ਪਰਿਵਾਰ ਦੇ ਦੱਸਣ ਮੁਤਾਬਕ ਜਸ਼ਨਪ੍ਰੀਤ ਸਿੰਘ ਡੇਢ ਸਾਲ ਪਹਿਲਾਂ ਫੌਜ ‘ਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ ਅਤੇ ਉੱਤਰ ਪ੍ਰਦੇਸ਼ ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਜਸ਼ਨਪ੍ਰੀਤ ਸਿੰਘ ਨੂੰ ‘ਸ਼ਹੀਦ’ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਜਸ਼ਨਪ੍ਰਤੀ ਦੇ ਮਾਤਾ ਚਰਨਜੀਤ ਕੌਰ ਨੇ ਆਪਣੇ ਪੁੱਤਰ ਦੇ ਵਿਛੋੜੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਕਿਸੇ ਵੀ ਮਾਂ ਨੂੰ ਕਦੇ ਵੀ ਆਪਣੇ ਬੱਚੇ ਤੋਂ ਵੱਖ ਨਹੀਂ ਹੋਣਾ ਪਵੇ। ਫੌਜ ਦੇ ਅਧਿਕਾਰੀਆਂ ਵੱਲੋਂ ਇਸ ਘਟਨਾ ਬਾਰੇ ਕੋਈ ਅਧਿਕਾਰਤ ਬਿਆਨ ਜਾਂ ਕੋਈ ਮੈਡੀਕਲ ਰਿਪੋਰਟ ਨਹੀਂ ਆਈ ਹੈ ਅਤੇ ਮੌਤ ਦੇ ਸਹੀ ਕਾਰਨ ਦਾ ਪਤਾ ਮੈਡੀਕਲ ਰਿਪੋਰਟ ਅਤੇ ਅਧਿਕਾਰਤ ਬਿਆਨ ਜਾਰੀ ਹੋਣ ਤੋਂ ਬਾਅਦ ਹੀ ਲੱਗੇਗਾ। ਦੁੱਖ ਦੀ ਇਸ ਘੜੀ ‘ਚ ਵੱਖ-ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਦੇ ਨਾਲ-ਨਾਲ ਸਾਬਕਾ ਸੈਨਿਕ ਐਸੋਸੀਏਸ਼ਨਾਂ ਤੇ ਸਮਾਜਿਕ ਜਥੇਬੰਦੀਆਂ ਨੇ ਪਰਿਵਾਰ ਦੇ ਦੁੱਖ ਸਾਂਝਾ ਕੀਤਾ ਹੈ।