ਪੰਜਾਬ ਅੰਮ੍ਰਿਤਸਰ ਪਹੁੰਚੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਢਿੱਲੋਂ/ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ/ ਗੁਰੂ ਨਗਰੀ ਤੋਂ ਨਵੇਂ ਸਿਆਸੀ ਸਫਰ ਦਾ ਕੀਤਾ ਆਗਾਜ਼ By admin - June 18, 2026 0 1 Facebook Twitter Pinterest WhatsApp ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਨਵੀਂ ਸਿਆਸੀ ਪਾਰੀ ਲਈ ਅਸੀਰਵਾਦ ਲਿਆ। ਇਸ ਮੌਕੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਮੌਜੂਦ ਰਹੇ। ਦੋਵਾਂ ਆਗੂਆਂ ਦੇ ਅੰਮ੍ਰਿਤਸਰ ਪਹੁੰਚਣ ‘ਤੇ ਭਾਜਪਾ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਪੰਜਾਬ, ਦੇਸ਼ ਅਤੇ ਸਮਾਜ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਉਹ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੇ ਨਵੇਂ ਸਿਆਸੀ ਸਫ਼ਰ ਦੀ ਸ਼ੁਰੂਆਤ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਤੋਂ ਕਰਨ ਆਏ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੌਮੀ ਆਗੂ ਨਿਤਿਨ ਨਵੀਨ ਵੀ 20 ਜੂਨ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ ਅਤੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਪਾਰਟੀ ਦੇ ਨਵੇਂ ਅਭਿਆਨ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕਰੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਪੰਜਾਬ ਵਿੱਚ ਇੱਕ ਮਜ਼ਬੂਤ ਵਿਕਲਪ ਵਜੋਂ ਉਭਰੇਗੀ। ਦੋਵਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸਿਰਫ਼ ਸਿਆਸੀ ਸਫਲਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ, ਸੁਰੱਖਿਅਤ ਅਤੇ ਤਰੱਕੀਸ਼ੀਲ ਬਣਾਉਣਾ ਹੈ। ਉਨ੍ਹਾਂ ਵਰਕਰਾਂ ਨੂੰ ਵੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਤਰੁਣ ਚੁੱਘ ਨੇ ਐਲਾਨ ਕੀਤਾ ਕਿ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ। ਉਨ੍ਹਾਂ ਕਿਹਾ ਕਿ 20 ਜੂਨ ਨੂੰ ਕੌਮੀ ਆਗੂ ਨਿਤਿਨ ਨਵੀਨ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣਗੇ, ਜਿੱਥੋਂ ਪੰਜਾਬ ਵਿੱਚ ਪਾਰਟੀ ਦੇ ਨਵੇਂ ਸਿਆਸੀ ਅਭਿਆਨ ਨੂੰ ਹੋਰ ਗਤੀ ਮਿਲੇਗੀ।