ਪੰਜਾਬ ਪਟਿਆਲਾ ’ਚ ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ/ ਗੋਲੀ ਚੱਲਣ ਨਾਲ 32 ਸਾਲਾ ਨੌਜਵਾਨ ਦੀ ਮੌਤ/ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ By admin - June 18, 2026 0 1 Facebook Twitter Pinterest WhatsApp ਪਟਿਆਲਾ ਦੇ ਪਿੰਡ ਕਮਾਲਪੁਰ ਗੋਲੀਆਂ ਚੱਲਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਗੋਲੀ ਚੱਲਣ ਦੀ ਵਜ੍ਹਾ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ 32 ਸਾਲਾ ਰੋਹਿਤ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਵੇਲੇ ਮੌਕੇ ਮੌਜੂਦ ਗੁਰਭੇਜ ਸਿੰਘ ਦੇ ਦੱਸਣ ਮੁਤਾਬਕ ਰੋਹਿਤ ਆਪਣੇ ਸਾਥੀਆਂ ਨਾਲ ਬੈਠਾ ਹੋਇਆ ਸੀ ਕਿ ਦੋ ਵਿਅਕਤੀ ਆਏ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇਕ ਗੋਲੀ ਰੋਹਿਤ ਨੂੰ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਰਸਤੇ ਵਿਚ ਹੀ ਮੋਤ ਹੋ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।