ਪੰਜਾਬ ਮੋਗਾ ਦੇ ਪਿੰਡ ਸੁੱਖਾਨੰਦ ’ਚ ਗੋਲੀ ਲੱਗਣ ਨਾਲ ਇਕ ਮੌਤ/ ਦੇਰ ਰਾਤ ਹੋਈ ਗੋਲੀਬਾਰੀ ਦੌਰਾਨ ਗਈ ਜਾਨ/ ਰੰਜ਼ਿਸ਼ ਤਹਿਤ ਗੋਲੀਆਂ ਚਲਾਉਣ ਦਾ ਸ਼ੱਕ By admin - June 18, 2026 0 1 Facebook Twitter Pinterest WhatsApp ਮੋਗਾ ਦੇ ਸਬ-ਡਿਵੀਜ਼ਨ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਸੁੱਖਾਨੰਦ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਉਰਫ਼ ਗੱਗੂ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ। ਘਟਨਾ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਵਾਪਰੀ ਦੱਸੀ ਜਾ ਰਹੀ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਕੇ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਬਾਘਾਪੁਰਾਣਾ ਜਸਬਿੰਦਰ ਸਿੰਘ ਖੈਹਰਾ ਦੇ ਦੱਸਣ ਮੁਤਾਬਕ ਮੁੱਢਲੀ ਜਾਂਚ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ, ਜਿਸ ਖਿਲਾਫ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਹਨ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਮ੍ਰਿਤਕ ਅਤੇ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਸਾਹਮਣੇ ਆਈ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੋਣ ਦਾ ਸ਼ੱਕ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।