ਮੋਹਾਲੀ ’ਚ ਬਣੇਗਾ ਵਰਕਿੰਗ ਵੂਮੈਨ ਹੋਸਟਲ/ ਮੰਤਰੀ ਡਾ. ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ/ ਸੈਕਟਰ-66 ਵਿਖੇ 3.5 ਏਕੜ ’ਚ ਹੋਵੇਗੀ ਉਸਾਰੀ

0
1

 

ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿਖੇ ਕੰਮਕਾਜੀ ਔਰਤਾਂ ਲਈ ਹੋਸਟਲ ਬਣਾਇਆ ਜਾ ਰਿਹਾ ਹੈ। ਮੋਹਾਲੀ ਦੇ ਸੈਕਟਰ-66 ਵਿਖੇ 3.5 ਏਕੜ ਵਿਚ ਬਣਨ ਵਾਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਧਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਰਹੇ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਖ਼ੁਦ ਮੁਹਾਲੀ ਵਿਚ ਵਰਕਿੰਗ ਵੂਮੈਨ ਹੋਸਟਲ ਬਣਾਉਣ ਦਾ ਮੁੱਦਾ ਚੁੱਕਿਆ ਸੀ। ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਅੱਜ ਮੰਤਰੀ ਅਤੇ ਵਿਧਾਇਕ ਨੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਹੈ।
ਵਿਧਾਇਕ ਦੇ ਦੱਸਣ ਮੁਤਾਬਕ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਵਿਕਸ਼ਤ ਹੋ ਰਹੇ ਮੁਹਾਲੀ ਸ਼ਹਿਰ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀਆਂ ਕਰਨ ਆਉਂਦੀਆਂ ਹਨ। ਇੰਜ ਹੀ ਉੱਚ ਸਿੱਖਿਆ ਹਾਸਲ ਕਰਨ ਲਈ ਵੱਡੀ ਗਿਣਤੀ ਵਿਚ ਪੰਜਾਬ ਦੇ ਦੂਰ ਦੁਰਾਡੇ ਦੇ ਪਿੰਡਾਂ ਅਤੇ ਸ਼ਹਿਰਾਂ ਸਮੇਤ ਗੁਆਂਢੀ ਸੂਬਿਆਂ ਦੇ ਨੌਜਵਾਨ (ਲੜਕੇ-ਲੜਕੀਆਂ) ਆਉਂਦੇ ਹਨ। ਇਨ੍ਹਾਂ ਚੋਂ ਜ਼ਿਆਦਾਤਰ ਔਰਤਾਂ, ਲੜਕੀਆਂ ਨੂੰ ਪੀਜੀ ਜਾਂ ਕਿਰਾਏ ਦੇ ਮਕਾਨਾਂ ਵਿਚ ਰਹਿਣਾ ਪੈਂਦਾ ਹੈ। ਔਰਤਾਂ ਲਈ ਸੁਰੱਖਿਅਤ ਮਾਹੌਲ ਸਿਰਜਣ ਲਈ ਸ਼ਹਿਰ ਵਿਚ ਵਰਕਿੰਗ ਵੂਮੈਨ ਹੋਸਟਲ ਦੀ ਬੇਹੱਦ ਲੋੜ ਹੈ, ਜਿਸ ਦੇ ਚਲਦਿਆਂ ਪੰਜਾਬ ਸਰਕਾਰ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਹੈ।

LEAVE A REPLY

Please enter your comment!
Please enter your name here