ਅੰਮ੍ਰਿਤਸਰ ਬੱਸ ਸਟੈਂਡ ‘ਤੇ ਦੋ ਔਰਤਾਂ ਵਿਚਾਲੇ ਹੱਥਾਪਾਈ/ ਵੀਡੀਓ ਬਣਾਉਣ ਨੂੰ ਲੈ ਕੇ ਹੋਇਆ ਵਿਵਾਦ/ ਪੁਲਿਸ ਨੇ ਦੋਵੇਂ ਧਿਰਾਂ ਦੀ ਸ਼ਿਕਾਇਤ ’ਤੇ ਜਾਂਚ ਆਰੰਭੀ

0
1

ਅੰਮ੍ਰਿਤਸਰ ਦੇ ਮੁੱਖ ਬੱਸ ਸਟੈਂਡ ‘ਤੇ ਦੋ ਔਰਤਾਂ ਵਿਚਾਲੇ ਹੋਈ ਤਕਰਾਰ ਅਤੇ ਹੱਥਾਪਾਈ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਬੱਸ ਸਟੈਂਡ ਚੌਕੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਧਿਰਾਂ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਬੱਸ ਸਟੈਂਡ ਚੌਕੀ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਮੁਤਾਬਕ ਗੀਤਾ ਨਾਮ ਦੀ ਇੱਕ ਮਹਿਲਾ ਈ-ਰਿਕਸ਼ਾ ਚਲਾਉਂਦੀ ਹੈ, ਜਿਸ ਦੀ ਮਧੂ ਨਾਮ ਦੀ ਇੱਕ ਹੋਰ ਮਹਿਲਾ ਨੇ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ ਜੋ ਬਾਅਦ ਵਿਚ ਹੱਥੋਪਾਈ ਤੱਕ ਪਹੁੰਚ ਗਈ। ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਮਹਿਲਾਵਾਂ ਵੱਲੋਂ ਚੌਕੀ ਵਿੱਚ ਲਿਖਤੀ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ। ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਇਰਲ ਵੀਡੀਓ ਨੂੰ ਵੀ ਸਬੂਤ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਤਾਬਕ ਕੁਝ ਦੋਸ਼ ਇਹ ਵੀ ਲਗਾਏ ਗਏ ਹਨ ਕਿ ਸੰਬੰਧਿਤ ਮਹਿਲਾ ਪਹਿਲਾਂ ਵੀ ਲੋਕਾਂ ਦੀਆਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਉਂਦੀ ਰਹੀ ਹੈ ਅਤੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਗਾਉਂਦੀ ਰਹੀ ਹੈ। ਹਾਲਾਂਕਿ ਪੁਲਿਸ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਨਤੀਜੇ ‘ਤੇ ਪਹੁੰਚਣ ਤੋਂ ਪਹਿਲਾਂ ਸਾਰੇ ਪੱਖਾਂ ਨੂੰ ਸੁਣਿਆ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਦੀ ਬਜਾਏ ਜਾਂਚ ਪੂਰੀ ਹੋਣ ਦਾ ਇੰਤਜ਼ਾਰ ਕਰਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

LEAVE A REPLY

Please enter your comment!
Please enter your name here