ਬਰਨਾਲਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ/ ਅਫੀਮ ਸਮੇਤ ਏਅਰਫੋਰਸ ਦਾ ਕਾਂਸਟੇਬਲ ਕਾਬੂ/ 3 ਕਿੱਲੋ 15 ਗਰਾਮ ਅਫੀਮ ਬਰਾਮਦ

0
1

ਸੰਗਰੂਰ ਦੇ ਥਾਣਾ ਭਦੌੜ ਦੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਕੀਤੀ ਕਾਰਵਾਈ ਦੌਰਾਨ ਇਕ ਏਅਰ ਫੋਰਸ ਕਾਂਸਟੇਬਲ ਨੂੰ ਤਿੰਨ ਕਿੱਲੋਂ ਤੋਂ ਵਧੇਰੇ ਅਫੀਮ ਸਮੇਤ ਕਾਬੂ ਕੀਤਾ ਹੈ। ਮੁਲਜਮ ਦੀ ਪਛਾਣ 35 ਸਾਲਾ ਸਿਮਰਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ ਜੋ ਭਾਰਤੀ ਹਵਾਈ ਸੈਨਾ ਚੰਡੀਗੜ੍ਹ ਵਿਖੇ ਕਾਂਸਟੇਬਲ ਵਜੋਂ ਸੇਵਾ ਨਿਭਾਅ ਰਿਹਾ ਹੈ। ਪੁਲਿਸ ਨੇ ਮੁਲਜਮ ਕੋਲੋਂ 3 ਕਿੱਲੋ 15 ਗਰਾਮ ਅਫੀਮ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਸਾਢੇ 5 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਐਸਐਚਓ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਥਾਨਕ ਪੁਲਿਸ ਨੇ ਪਿੰਡ ਜੰਗੀਆਣਾ ਬੱਸ ਸਟੈਂਡ ‘ਤੇ ਮੁਲਜਮ ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲ ਮੌਜੂਦ ਕਿੱਟ ਵਿੱਚੋਂ 3 ਕਿਲੋ 15 ਗ੍ਰਾਮ ਅਫੀਮ ਬਰਾਮਦ ਹੋਈ। ਇਸ ਤੋਂ ਬਾਅਦ, ਭਦੌੜ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 18 ਦੇ ਤਹਿਤ ਮਾਮਲਾ ਦਰਜ ਕੀਤਾ।
ਸ਼ੁਰੂਆਤੀ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਉਹ ਅਫੀਮ ਬਰੇਲੀ ਤੋਂ ਭਦੌੜ ਲਿਆਇਆ ਸੀ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਨਸ਼ਾ ਤਸਕਰ ਪਿਛਲੇ 15 ਸਾਲਾਂ ਤੋਂ ਭਾਰਤੀ ਹਵਾਈ ਸੈਨਾ, ਚੰਡੀਗੜ੍ਹ ਵਿੱਚ ਕਾਂਸਟੇਬਲ ਵਜੋਂ ਸੇਵਾ ਨਿਭਾ ਰਿਹਾ ਸੀ। ਭਦੌੜ ਪੁਲਿਸ ਨੇ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨਾਂ ਦਾ ਰਿਮਾਂਡ ਲੈ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮ ਦੀ ਪੁਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

LEAVE A REPLY

Please enter your comment!
Please enter your name here