ਪੰਜਾਬ ਬਾਬਾ ਮੁਖਤਾਰ ਸਿੰਘ ਮੁੱਖਾ ਦਾ ਲੈਂਟਰ ਹਾਦਸੇ ’ਚ ਦੇਹਾਂਤ/ ਪੁਰਾਣੇ ਘਰ ਦਾ ਲੈਂਟਰ ਡਿੱਗਣ ਕਾਰਨ ਹਾਦਸਾ/ ਸੰਗਤ ਅੰਦਰ ਸੋਗ ਦੀ ਲਹਿਰ By admin - June 19, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਭਿੰਡੀ ਔਲਖ ’ਚ ਸਥਿਤ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਮੁੱਖਾ ਦਾ ਦੇਹਾਂਤ ਹੋ ਗਿਆ ਹੈ। ਖਬਰਾਂ ਮੁਤਾਬਕ ਬਾਬਾ ਮੁਖਤਾਰ ਸਿੰਘ ਮੁੱਖਾ ਪਿੰਡ ਸੈਦਪੁਰ ਵਿੱਚ ਇੱਕ ਪੁਰਾਣੇ ਘਰ ਨੂੰ ਢਾਹ ਰਹੇ ਸੀ ਕਿ ਅਚਾਨਕ ਲੈਂਟਰ ਡਿੱਗ ਗਿਆ। ਇਸ ਹਾਦਸੇ ਵਿਚ ਬਾਬਾ ਮੁਖਤਾਰ ਸਿੰਘ ਮੁੱਖਾ ਦੇ ਨਾਲ ਅਜੇਪਾਲ ਸਿੰਘ ਨਾਮ ਦੇ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਇਸ ਖਬਰ ਤੋਂ ਬਾਅਦ ਇਲਾਕੇ ਦੇ ਆਲੇ ਦੁਆਲੇ ਪਿੰਡਾਂ ਵਿੱਚ ਵੱਡੇ ਪੱਧਰ ਤੇ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ, ਬਾਬਾ ਮੁਖਤਾਰ ਸਿੰਘ ਆਪਣੇ ਸਾਥੀਆਂ ਨਾਲ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹੁਣ ਦਾ ਕੰਮ ਕਰ ਰਹੇ ਸਨ, ਜਦੋਂ ਲੈਂਟਰ ਡਿੱਗ ਗਿਆ। ਡਿੱਗਦੇ ਮਲਬੇ ਦੀ ਲਪੇਟ ‘ਚ ਆਉਣ ਨਾਲ ਬਾਬਾ ਮੁਖਤਾਰ ਸਿੰਘ ਤੇ ਅਜੇਪਾਲ ਸਿੰਘ ਦੋਵਾਂ ਨੂੰ ਗੰਭੀਰ ਸੱਟਾਂ ਲੱਗੀਆਂ। ਹਾਲਾਂਕਿ, ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ, ਵੱਡੀ ਗਿਣਤੀ ‘ਚ ਸ਼ਰਧਾਲੂ ਤੇ ਸਥਾਨਕ ਨਿਵਾਸੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਇਕੱਠੇ ਹੋਏ। ਹਾਦਸੇ ਦੇ ਕਾਰਨਾਂ ਦੀ ਜਾਂਚ ਇਸ ਸਮੇਂ ਚੱਲ ਰਹੀ ਹੈ। ਇਸ ਦੌਰਾਨ, ਸੰਗਤ ਤੇ ਸਥਾਨਕ ਨਿਵਾਸੀਆਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ। ਬਾਬਾ ਮੁਖਤਾਰ ਸਿੰਘ ਤੇ ਅਜੇਪਾਲ ਸਿੰਘ ਦੇ ਅਚਾਨਕ ਦੇਹਾਂਤ ਨਾਲ ਧਾਰਮਿਕ ਤੇ ਸਮਾਜਿਕ ਹਲਕਿਆਂ ‘ਚ ਡੂੰਘਾ ਦੁੱਖ ਫੈਲ ਗਿਆ ਹੈ। ਦੱਸ ਦਈਏ ਕਿ ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਵਿਖੇ ਨਿਸ਼ਕਾਮ ਭਾਵਨਾ ਨਾਲ ਸੰਗਤ ਦੀ ਸੇਵਾ ਕਰ ਰਹੇ ਸਨ। ਉਹ ਗੁਰਮਤਿ ਵਿਚਾਰਾਂ, ਸਾਦੇ ਜੀਵਨ ਅਤੇ ਸੇਵਾ-ਸਿਮਰਨ ਲਈ ਇਲਾਕੇ ਵਿੱਚ ਵਿਸ਼ੇਸ਼ ਸਤਿਕਾਰ ਰੱਖਦੇ ਸਨ। ਉਨ੍ਹਾਂ ਨੇ ਆਪਣਾ ਜੀਵਨ ਗੁਰੂ ਘਰ ਦੀ ਸੇਵਾ ਅਤੇ ਸੰਗਤਾਂ ਦੀ ਭਲਾਈ ਲਈ ਸਮਰਪਿਤ ਕੀਤਾ ਹੋਇਆ ਸੀ ਅਤੇ ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ‘ਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਅਤੇ ਸੰਗਤ ਨਾਲ ਹਮਦਰਦੀ ਜਤਾਈ ਹੈ।