ਬਠਿੰਡਾ ’ਚ ਸ਼ਰਾਬ ਫੈਕਟਰੀ ਨੂੰ ਭਿਆਨਕ ਅੱਗ/ ਐਥਨੋਲ ਵਾਲੇ ਟੈਂਕ ਅੰਦਰ ਲੱਗੀ ਅੱਗ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ

0
1

 

ਬਠਿੰਡਾ ਦੇ ਬੀਕਾਨੇਰ ਨੈਸ਼ਨਲ ਹਾਈਵੇ ਨੇੜੇ ਸਥਿਤ ਪਿੰਡ ਮਸਾਣਾ ਵਿਖੇ ਸ਼ਰਾਬ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਐਥਨੋਲ ਸਟੋਰ ਕਰਨ ਲਈ ਬਣਾਏ ਟੈਂਕ ਅੰਦਰ ਅਛਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ ਅਤੇ ਅੱਗ ਦੀਆਂ ਲਪਟਾਂ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਮੌਕੇ ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਤੇ ਫਾਇਰ ਬ੍ਰਿਗੇਡ ਨੇ ਫੈਕਟਰੀ ਵਿਚੋਂ ਮਜਦੂਰਾਂ ਨੂੰ ਬਾਹਰ ਕੱਢ ਕੇ ਅੱਗ ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here