ਹਿਮਾਚਲ ਐਂਟਰੀ ਟੈਕਸ ਨੇ ਫਿਰ ਫੜਿਆ ਤੂਲ/ ਨਿਹੰਗ ਸਿੰਘਾਂ ਦਾ ਠੋਸ ਹੱਲ ਲਈ ਅਲਟੀਮੇਟਮ/ 21 ਤੋਂ ਮੁੜ ਖਾਲਸਾ ਟੈਕਸ ਲਾਉਣ ਦੀ ਚਿਤਾਵਨੀ

0
2

ਹਿਮਾਚਲ ਪ੍ਰਦੇਸ਼ ਵਿੱਚ ਲਾਗੂ ਕੀਤੇ ਗਏ ਐਂਟਰੀ ਟੈਕਸ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਇੱਕ ਵਾਰ ਫਿਰ ਤੂਲ ਫੜ ਲਿਆ ਹੈ। ਨਿਹੰਗ ਸਿੰਘਾਂ 21 ਜੂਨ ਤਕ ਮਸਲੇ ਦਾ ਹੱਲ ਨਾ ਨਿਕਲਣ ਉਤੇ ਚੰਡੀਗੜ੍ਹ-ਕੁੱਲੂ-ਮਨਾਲੀ ਨੈਸ਼ਨਲ ਹਾਈਵੇ ‘ਤੇ ਪਿੰਡ ਮੋੜਾ ਵਿਖੇ ਮੁੜ ਪੱਕੇ ਤੌਰ ‘ਤੇ “ਖਾਲਸਾ ਟੈਕਸ” ਲਗਾਉਣ ਦੀ ਚਿਤਾਵਨੀ ਦਿੱਤੀ ਹੈ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਇਸ ਟੈਕਸ ਨਾਲ ਆਮ ਲੋਕਾਂ ਦੇ ਸੰਗਤ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਇਸ ਲਈ ਦੋਵੇਂ ਸਰਕਾਰਾਂ ਨੂੰ ਮਸਲੇ ਦਾ ਛੇਤੀ ਹੱਲ ਕੱਢਣਾ ਚਾਹੀਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅੱਛਰ ਸਿੰਘ ਮਹਾਂਕਾਲ ਨੇ ਕਿਹਾ ਕਿ ਹਿਮਾਚਲ ਐਂਟਰੀ ਟੈਕਸ ਨੂੰ ਲੈ ਕੇ ਸੰਗਤਾਂ ਅਤੇ ਆਮ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਨਿਹੰਗ ਸਿੰਘ ਫੌਜਾਂ ਵੱਲੋਂ ਪਿੰਡ ਮੋੜਾ ਵਿਖੇ ਪ੍ਰਤੀਕਾਤਮਕ ਤੌਰ ‘ਤੇ ਖਾਲਸਾ ਟੈਕਸ ਲਗਾਇਆ ਗਿਆ ਸੀ ਅਤੇ ਹੁਣ ਜੇਕਰ ਸਰਕਾਰਾਂ ਵੱਲੋਂ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ 21 ਜੂਨ ਤੋਂ ਇਹ ਟੈਕਸ ਪੱਕੇ ਤੌਰ ‘ਤੇ ਲਗਾਇਆ ਜਾਵੇਗਾ।
ਇਸ ਤੋਂ ਇਲਾਵਾ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ ਦੇ ਮਾਮਲੇ ‘ਤੇ ਵੀ ਉਨ੍ਹਾਂ ਪ੍ਰਤੀਕਿਰਿਆ ਦਿੱਤੀ। ਬਾਬਾ ਅੱਛਰ ਸਿੰਘ ਮਹਾਂਕਾਲ ਨੇ ਕਿਹਾ ਕਿ ਇਸ ਘਟਨਾ ਦੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕੇ। ਫਿਲਹਾਲ 21 ਜੂਨ ਨੂੰ ਨਿਹੰਗ ਸਿੰਘ ਫੌਜਾਂ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰਾਂ ਦੀ ਭੂਮਿਕਾ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

LEAVE A REPLY

Please enter your comment!
Please enter your name here