ਪੰਜਾਬ ਪੰਜਾਬ ਸਰਕਾਰ ਦਾ ITI ਪਾਸ ਉਮੀਦਵਾਰਾਂ ਲਈ ਵੱਡਾ ਐਲਾਨ/ ਬਿਜਲੀ ਮਹਿਕਮੇ ’ਚ ਪੱਕੇ ਹੋਣਗੇ ਉਮੀਦਵਾਰ/ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਸਾਂਝਾ ਕੀਤੀ ਜਾਣਕਾਰੀ By admin - June 20, 2026 0 2 Facebook Twitter Pinterest WhatsApp ਪੰਜਾਬ ਸਰਕਾਰ ਨੇ ਆਈਟੀਆਈ ਪਾਸ ਉਮੀਦਵਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਬਿਜਲੀ ਵਿਭਾਗ ਵਿਚ ਭਰਤੀ ਕੀਤੇ ਅਪ੍ਰੈਂਟਿਸਸਿਪ ਉਮੀਦਵਾਰਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਐਲਾਨ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਜਾਨਾ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਨ੍ਹਾਂ ਉਮੀਦਵਾਰਾਂ ਨੂੰ ਅਸਿਸਟੈਂਟ ਲਾਈਨਮੈਨ ਦੇ ਅਹੁਦੇ ‘ਤੇ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਗੰਭੀਰ ਹੈ, ਜਿਸ ਦੇ ਚਲਦਿਆਂ ਯੋਗ ਉਮੀਦਵਾਰਾਂ ਨੂੰ ਹੁਨਰ ਦੇ ਅਨੁਕੂਲ ਮੌਕੇ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਦੀ ਨਿਯੁਕਤੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਲਈ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।