ਪੰਜਾਬ ਅੰਮ੍ਰਿਤਸਰ ਪਹੁੰਚੇ ਭਾਜਪਾ ਪੰਜਾਬ ਪ੍ਰਧਾਨ ਕੇਵਲ ਢਿੱਲੋਂ/ ਨਾਵਟੀ ਚੌਂਕ ਦਾ ਕੀਤਾ ਦੌਰਾ/ ਮਸ਼ਹੂਰ ਹੀਰਾ ਪਨੀਰ ਵਾਲੇ ਕੋਲ ਪੀਤੀ ਚਾਹ By admin - June 20, 2026 0 1 Facebook Twitter Pinterest WhatsApp -ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਜਿੱਆਥੇ ਉਨ੍ਹਾਂ ਨੇ ਸ਼ਹਿਰ ਦੇ ਨਾਵਟੀ ਚੌਂਕ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਸ਼ਹੂਰ ਹੀਰਾ ਪਨੀਰ ਵਾਲੇ ਕੋਲ ਚਾਹ ਪੀਤੀ ਅਤੇ ਸਥਾਨਕ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੀ ਧਾਰਮਿਕ, ਸੱਭਿਆਚਾਰਕ ਅਤੇ ਖਾਣ-ਪੀਣ ਦੀ ਵਿਰਾਸਤ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਪਵਿੱਤਰ ਧਾਰਮਿਕ ਨਗਰੀ ਹੀ ਨਹੀਂ, ਸਗੋਂ ਇਹ ਪੰਜਾਬ ਦਾ ‘ਫੂਡ ਕੈਪੀਟਲ’ ਵੀ ਹੈ। ਇਸ ਦੌਰਾਨ ਉਨ੍ਹਾਂ ਨੇ ਨਸ਼ੇ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਮਾੜੇ ਦੌਰ ਵਿਚੋਂ ਗੁਜਰ ਰਿਹਾ ਹੈ ਅਤੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਮਜਬੂਤ ਵਿਕਲਪ ਵਜੋਂ ਉਭਰ ਰਹੀ ਹੈ। ਗੁਰੂ ਨਗਰੀ ਵਿਚ ਮਿਲਦੀਆਂ ਖਾਣ-ਪੀਣ ਦੀਆਂ ਵਸਤਾਂ ਦੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਮਸ਼ਹੂਰ ਕੁਲਚੇ, ਲੱਸੀ, ਦਾਲ ਅਤੇ ਹੋਰ ਪਰੰਪਰਾਗਤ ਵਿਅੰਜਨਾਂ ਦੀ ਚਰਚਾ ਦੇਸ਼-ਵਿਦੇਸ਼ ਵਿੱਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਬਚਪਨ ਤੋਂ ਹੀ ਇਨ੍ਹਾਂ ਵਿਅੰਜਨਾਂ ਬਾਰੇ ਸੁਣਦੇ ਆ ਰਹੇ ਹਨ ਅਤੇ ਅੱਜ ਇਨ੍ਹਾਂ ਦਾ ਸਵਾਦ ਚੱਖ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅੰਮ੍ਰਿਤਸਰ ਦੇ ਲੋਕਾਂ ਨੂੰ ਖੁੱਲ੍ਹੇ ਦਿਲ ਵਾਲੇ ਅਤੇ ਮਹਿਮਾਨਨਵਾਜ਼ ਦੱਸਿਆ। ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਸੂਬਾ ਅੱਜ ਕਈ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ੇ ਦੀ ਸਮੱਸਿਆ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕਈ ਪਰਿਵਾਰ ਇਸ ਕਾਰਨ ਤਬਾਹੀ ਦੇ ਕੰਢੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਵਪਾਰੀ, ਆੜ੍ਹਤੀ ਅਤੇ ਆਮ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਾਰਨ ਪ੍ਰੇਸ਼ਾਨ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਆਏ ਦਿਨ ਗੋਲੀਬਾਰੀ, ਗੈਂਗਸਟਰਵਾਦ ਅਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਅਸਲ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਇਸ ਲਈ ਇੱਕ ਮਜ਼ਬੂਤ ਵਿਕਲਪ ਵਜੋਂ ਉਭਰ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਰਗੇ ਰਾਜਾਂ ਵਿੱਚ ਭਾਜਪਾ ਸਰਕਾਰਾਂ ਨੇ ਵਿਕਾਸ ਅਤੇ ਕਾਨੂੰਨ-ਵਿਵਸਥਾ ਦੇ ਖੇਤਰ ਵਿੱਚ ਮਿਸਾਲ ਕਾਇਮ ਕੀਤੀ ਹੈ। ਪੰਜਾਬ ਨੂੰ ਵੀ ਅਜਿਹੇ ਹੀ ਵਿਕਾਸ ਮਾਡਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਸੁਰੱਖਿਆ ਦੇ ਰਾਹ ‘ਤੇ ਲਿਆਉਣਾ ਹੈ। ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਭਾਜਪਾ ਪ੍ਰਤੀ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਨੂੰ ਹਰ ਵਰਗ ਦਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।