ਸੰਗਰੂਰ ਦੌਰੇ ’ਤੇ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ/ ਕਾਲੀ ਮਾਤਾ ਮੰਦਰ ਵਿਖੇ ਟੇਕਿਆ ਮੱਥਾ/ ਜ਼ਿਲ੍ਹਾ ਅਜਾਇਬ ਘਰ ਨੂੰ ਨਵੀਂ ਪਛਾਣ ਦੇਣ ਦਾ ਵਾਅਦਾ

0
1

ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸੰਗਰੂਰ ਦੌਰੇ ‘ਤੇ ਪੁੱਜੇ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਅਜਾਇਬ ਘਰ, ਬਨਾਸਰ ਬਾਗ਼ ਦੀ ਇਤਿਹਾਸਕ ਬਾਰਾਂਦਰੀ ਅਤੇ ਸ਼੍ਰੀ ਕਾਲੀ ਮਾਤਾ ਮੰਦਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਗਰੂਰ ਦੀ ਵਿਰਾਸਤ ਨੂੰ ਸੰਭਾਲਣ ਲਈ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਅਜਾਇਬ ਘਰ ਵਿੱਚ ਡਿਜੀਟਲ ਪ੍ਰਦਰਸ਼ਨੀਆਂ, ਆਡੀਓ-ਵਿਜ਼ੂਅਲ ਸਹੂਲਤਾਂ ਅਤੇ ਹੋਰ ਆਧੁਨਿਕ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਨਵੀਂ ਪੀੜ੍ਹੀ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਹੋਰ ਨੇੜਿਓਂ ਜੁੜ ਸਕੇ। ਇਸ ਤੋਂ ਪਹਿਲਾਂ ਉਹ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਅਮਨ-ਸ਼ਾਂਤੀ ਲਈ ਅਰਦਾਸ ਕੀਤੀ। ਚੰਡੀਗੜ੍ਹ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਪੁਰਾਣਾ ਮੁੱਦਾ ਹੈ, ਇਸ ਲਈ ਇਸ ਨੂੰ ਪਹਿਲਾਂ ਵਾਂਗ ਹੀ ਚੱਲਣ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here