ਪੰਜਾਬ ਫਿਰੋਜ਼ਪੁਰ ’ਚ ਗੋਲੀ ਚੱਲਣ ਨਾਲ ਨੌਜਵਾਨ ਜ਼ਖਮੀ/ ਸਰਹੱਦੀ ਪਿੰਡ ਖਾਈ ਫੇਮੇ ਕੀ ਦੀ ਘਟਨਾ/ ਰੰਜ਼ਿਸ਼ ਦੇ ਚਲਦਿਆਂ ਚੱਲੀ ਗੋਲੀ By admin - June 20, 2026 0 1 Facebook Twitter Pinterest WhatsApp ਫਿਰੋਜ਼ਪੁਰ ਦੇ ਸਰਹੱਦੀ ਪਿੰਡ ਖਾਈ ਫੇਮੇ ਕੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਗੋਲੀ ਚੱਲ ਗਈ। ਜਾਣਕਾਰੀ ਮੁਤਾਬਕ ਗੋਲੀ ਇੱਕ ਨੌਜਵਾਨ ਦੀ ਲੱਤ ਵਿੱਚ ਲੱਗੀ, ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਬੰਧੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ।