ਪੰਜਾਬ ਲਹਿਰਾਗਾਗਾ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁਲਾਰਾ/ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਪਰਿਵਾਰ ਆਪ ’ਚ ਸ਼ਾਮਲ/ ਮੰਤਰੀ ਬਰਿੰਦਰ ਗੋਇਲ ਦੀ ਮਿਹਨਤ ਨੂੰ ਪਿਆ ਬੂਰ By admin - June 21, 2026 0 2 Facebook Twitter Pinterest WhatsApp ਲਹਿਰਾਗਾਗਾ ਹਲਕੇ ਵਿਚ ਆਮ ਆਦਮੀ ਪਾਰਟੀ ਦਾ ਜਨ ਅਧਾਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਆਮ ਆਦਮੀ ਪਾਰਟੀ ਵਿਚ ਆਉਣਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਕਈ ਆਗੂਆਂ ਤੇ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦੇ ਪੱਲਾਂ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪਾਰਟੀ ਵਿਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਅੰਦਰ ਬਣਦਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ-ਪਿੰਡ ਜਾ ਕੇ ਲੋਕ ਮਿਲਣੀ ਪ੍ਰੋਗਰਾਮ ਕੀਤੇ ਜਾ ਰਹੇ ਹਨ, ਜਿੱਥੇ ਉਹ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦੇ ਰਹੇ ਹਨ, ਜਿਸ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਲੋਕ ਅਤੇ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੈਂ ਹਰ ਰੋਜ਼ ਹਲਕੇ ਦੇ ਪੰਜ ਤੋਂ ਛੇ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਕਰ ਰਿਹਾ ਹਾਂ। ਲੋਕਾਂ ਨਾਲ ਸਿੱਧਾ ਸੰਪਰਕ ਬਣ ਰਿਹਾ ਹੈ ਅਤੇ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਹਲਕੇ ਵਿੱਚ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ ਲੱਗੇਗਾ। ਉਨ੍ਹਾਂ ਕਿਹਾ ਕਿ ਲੋਕ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।