ਪੰਜਾਬ ਜਲੰਧਰ ’ਚ ਭਾਜਪਾ ਪ੍ਰਧਾਨ ਨਿਤਿਨ ਨਬੀਨ ਵੱਡਾ ਬਿਆਨ/ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ/ ਪੰਜਾਬ ਵਾਸੀਆਂ ਦੇ ਦੇਸ਼ ਲਈ ਕੀਤੇ ਕੰਮਾਂ ਦਾ ਕੀਤਾ ਗੁਣਗਾਣ By admin - June 21, 2026 0 1 Facebook Twitter Pinterest WhatsApp ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਰੋਡ ਸ਼ੋਅ ਵਿਚ ਸ਼ਮੂਲੀਅਤ ਕੀਤੀ। ਸ੍ਰੀ ਰਾਮ ਚੌਂਕ ਤੋਂ ਭਗਵਾਨ ਬਾਲਮੀਕੀ ਚੌਂਕ ਤਕ ਕੱਢੇ ਗਏ ਇਸ ਰੋਡ ਸ਼ੋਅ ਵਿਚ ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਜਲੰਧਰ ਦੀ ਪੂਰੀ ਲੀਡਰਸ਼ਿਪ ਤੇ ਵਰਕਰ ਮੌਜੂਦ ਰਹੇ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਨਿਤਿਨ ਨਬੀਨ ਨੇ ਪੰਜਾਬ ਦੀ ਆਪਣੀ ਫੇਰੀ ਦੌਰਾਨ ਲੋਕਾਂ ਵਿੱਚ ਬਹੁਤ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਵਿੱਚ ਭਾਜਪਾ ਸੱਤਾ ਵਿੱਚ ਆਈ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਪੂਰਨ ਬਹੁਮਤ ਨਾਲ ਜਿੱਤ ਕੇ ਸੱਤਾ ਵਿੱਚ ਆਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਾਇਕਾਂ ਦੀ ਧਰਤੀ ਹੈ। ਪੰਜਾਬ ਦੇ ਲੋਕਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਪੰਜਾਬ ਦੇ ਗੁਰੂਆਂ ਦੀਆਂ ਸਿੱਖਿਆਵਾਂ ਨੇ ਦੇਸ਼ ਦੀ ਸੱਭਿਆਚਾਰ ਦੀ ਆਤਮਾ ਨੂੰ ਇੱਕ ਵਿਸ਼ੇਸ਼ ਸੰਦੇਸ਼ ਦਿੱਤਾ ਹੈ ਅਤੇ ਦੇਸ਼ ਨੂੰ ਇੱਕਜੁੱਟ ਕੀਤਾ ਹੈ। ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ, ਭਾਰਤੀ ਸੈਨਿਕਾਂ ਅਤੇ ਬਹਾਦਰ ਭਾਰਤੀ ਸ਼ਹੀਦਾਂ ਦੀ ਧਰਤੀ ਵੀ ਹੈ। ਇਸ ਲਈ, ਉਹ ਨਾਇਕਾਂ ਦੀ ਇਸ ਧਰਤੀ ਦਾ ਦੌਰਾ ਕਰਨ ਲਈ ਕਾਫੀ ਉਤਸ਼ਾਹਿਤ ਸਨ ਅਤੇ ਇਥੇ ਆ ਕੇ ਬਹੁਤ ਚੰਗਾ ਲੱਗਿਆ ਹੈ।