ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਸਾਜ਼ਿਸ਼ ਨਾਕਾਮ/ ਪੰਜ ਮੈਂਬਰੀ ਗੈਂਗ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ/ ਤੇਜ਼ਧਾਰ ਹਥਿਆਰਾਂ ਨਾਲ ਕਰਨੀ ਸੀ ਵੱਡੀ ਵਾਰਦਾਤ

0
1

ਕੋਟਕਪੂਰਾ ਸਿਟੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਗਰੋਹ ਤੇਜ਼ਧਾਰ ਹਥਿਆਰਾਂ ਨਾਲ ਵੱਡੀ ਘਟਨਾ ਅੰਜ਼ਾਮ ਦੇਣ ਦੀ ਫਿਰਾਕ ਵਿਚ ਸੀ। ਪੁਲਿਸ ਦੀ ਸਮਾਂ ਰਹਿੰਦੇ ਕਾਰਵਾਈ ਨਾਲ ਵੱਡੀ ਘਟਨਾ ਟਲ ਗਈ ਹੈ। ਮੁਲਜ਼ਮਾਂ ਦੀ ਪਹਿਚਾਣ ਸੁਖਚੈਨ ਸਿੰਘ, ਰਾਜਨ ਕੁਮਾਰ, ਅਸੀਸ ਸਿੰਘ, ਰੋਹਿਤ ਅਤੇ ਸੰਦੀਪ ਕੁਮਾਰ ਉਰਫ਼ ਦੀਪਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ ਇੱਕ ਕਾਪਾ, ਇੱਕ ਖੰਡਾ, ਇੱਕ ਕਿਰਪਾਨ, ਇੱਕ ਗੰਡਾਸੀ ਅਤੇ ਇੱਕ ਲੱਕੜ ਦਾ ਦਸਤਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਵਿਅਕਤੀਆਂ ਨੇ ਇੱਕ ਗੈਂਗ ਬਣਾਇਆ ਹੋਇਆ ਹੈ, ਜੋ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ ਅਤੇ ਉਸ ਸਮੇਂ ਨਵੀਂ ਦਾਣਾ ਮੰਡੀ ਵਿੱਚ ਇੱਕ ਸੁੰਨਸਾਨ ਥਾਂ ‘ਤੇ ਬੈਠ ਕੇ ਅਗਲੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਾਪਾ, ਇੱਕ ਖੰਡਾ, ਇੱਕ ਕਿਰਪਾਨ, ਇੱਕ ਗੰਡਾਸੀ ਅਤੇ ਇੱਕ ਲੱਕੜ ਦਾ ਦਸਤਾ ਬਰਾਮਦ ਕੀਤਾ ਗਿਆ। ਡੀਐੱਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਉਨ੍ਹਾਂ ਤੋਂ ਪਹਿਲਾਂ ਕੀਤੀਆਂ ਵਾਰਦਾਤਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਦੋ ਦੇ ਖ਼ਿਲਾਫ਼ ਪਹਿਲਾਂ ਵੀ ਚਾਰ ਅਪਰਾਧਿਕ ਮੁਕੱਦਮੇ ਦਰਜ ਹਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੈਂਗ ਦੇ ਹੋਰ ਸੰਭਾਵਿਤ ਸਬੰਧਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here