ਅੰਮ੍ਰਿਤਸਰ ਦੀ ਲਿਬਰਟੀ ਮਾਰਕੀਟ ‘ਚ ਖੂਨੀ ਤਕਰਾਰ/ ਝਗੜੇ ਦੌਰਾਨ 28 ਸਾਲਾ ਨੌਜਵਾਨ ਦੀ ਮੌਤ/ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਝਗੜਾ

0
1

 

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਜ਼ਦੀਕ ਸਥਿਤ ਲਿਬਰਟੀ ਮਾਰਕੀਟ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੀ ਪਛਾਣ ਅਮਰਦੀਪ ਸਿੰਘ ਉਰਫ਼ ਗਿਆਨੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 27 ਤੋਂ 28 ਸਾਲ ਸੀ ਅਤੇ ਉਹ ਮਜੀਠਾ ਰੋਡ ਸਥਿਤ ਜਗਦੰਬੇ ਕਲੋਨੀ ਦਾ ਰਹਿਣ ਵਾਲਾ ਸੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦਾ ਬਿਆਨਾਂ ਦੇ ਆਧਾਰ ਉਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਲਾਈਨ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਸਵੇਰੇ ਪੁਲਿਸ ਨੂੰ ਇੱਕ ਵਿਅਕਤੀ ਦੇ ਜ਼ਖ਼ਮੀ ਹਾਲਤ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਦੋ ਧਿਰਾਂ ਵਿਚਾਲੇ ਹੋਈ ਲੜਾਈ ਦਾ ਨਤੀਜਾ ਸੀ।  ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੁੱਢਲੀ ਤਫ਼ਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਝਗੜੇ ਦਾ ਕਾਰਨ ਕੁਝ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਵਿਵਾਦ ਹੋ ਸਕਦਾ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਹੋ ਸਕੇਗੀ। ਪੁਲਿਸ ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਘਟਨਾ ਵਾਲੀ ਥਾਂ ਨੂੰ ਕਿਸੇ ਖਾਸ ਮਕਸਦ ਨਾਲ ਨਹੀਂ ਚੁਣਿਆ ਗਿਆ ਸੀ, ਸਗੋਂ ਇਹ ਇੱਕ ਅਚਾਨਕ ਹੋਇਆ ਝਗੜਾ ਸੀ, ਜਿਸ ਨੇ ਬਾਅਦ ਵਿੱਚ ਗੰਭੀਰ ਰੂਪ ਧਾਰ ਲਿਆ।

LEAVE A REPLY

Please enter your comment!
Please enter your name here