ਪੰਜਾਬ ਪਹਿਲੀ ਜੁਲਾਈ ਤੋਂ ਔਰਤਾਂ ਦੇ ਖਾਤੇ ’ਚ ਆਉਣਗੇ ਪੈਸੇ/ ਆਮ ਵਰਗ ਨੂੰ 3 ਹਜ਼ਾਰ ਤੇ ਐਸਸੀ ਨੂੰ ਮਿਲਣਗੇ 4500/ ਬੁਲਾਰਾ ਬਲਤੇਜ ਪੰਨੂ ਨੇ ਸਾਂਝਾ ਕੀਤੀ ਜਾਣਕਾਰੀ By admin - June 22, 2026 0 1 Facebook Twitter Pinterest WhatsApp ਪੰਜਾਬ ਸਰਕਾਰ ਨੇ ਕੀਤੇ ਵਾਅਦੇ ਮੁਤਾਬਕ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦੀ ਪ੍ਰੀਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਪਹਿਲੀ ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਪਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰਾ ਬਲਤੇਜ ਪੰਨੂ ਨੇ ਕਿਹਾ ਪੰਜਾਬ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਮ ਵਰਗ ਦੀਆਂ ਔਰਤਾਂ ਦੇ ਖਾਤੇ ਵਿਚ 3 ਹਜ਼ਾਰ ਅਤੇ ਐਸਸੀ ਵਰਗ ਦੇ ਖਾਤਿਆਂ ਵਿਚ 4500 ਰੁਪਏ ਪਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬਧ ਹੈ, ਜਿਸ ਦੇ ਬਹੁਤ ਸਾਰੇ ਵਾਅਦੇ ਪਹਿਲਾਂ ਹੀ ਪੂਰੇ ਕੀਤੇ ਚੁੱਕੇ ਹਨ ਅਤੇ ਰਹਿੰਦੇ ਵਾਅਦੇ ਵੀ ਛੇਤੀ ਹੀ ਪੂਰੇ ਕਰ ਦਿੱਤੇ ਜਾਣਗੇ।