ਲੁਧਿਆਣਾ ’ਚ ਖੇਤੀ ਮਾਹਰ ਜੋਹਲ ਨੂੰ ਮਿਲੇ ਨਿਤਿਨ ਰਬੀਨ/ ਸਰਦਾਰਾ ਸਿੰਘ ਜੋਹਲ ਨੇ ਸਾਂਝੇ ਕੀਤੇ ਅਨੁਭਵ/ ਮੋਦੀ ਸਰਕਾਰ ਦੇ ਕੰਮਕਾਜ ਬਾਰੇ ਲਿਖ ਚੁੱਕੇ ਨੇ ਕਿਤਾਬਾਂ

0
2

 

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ ਲੁਧਿਆਣਾ ਫੇਰੀ ਦੌਰਾਨ ਖੇਤੀ ਮਾਹਿਰ ਡਾ. ਸਰਦਾਰਾ ਸਿੰਘ ਜੋਹਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਿਤਿਨ ਨਬੀਨ ਨੇ ਕਿਹਾ ਕਿ ਉਨ੍ਹਾਂ ਨਾਲ ਬਹੁਤ ਚੰਗੇ ਮਾਹੌਲ ਵਿਚ ਮੁਲਾਕਾਤ ਹੋਈ ਹੈ।  ਉਨ੍ਹਾਂ ਨੇ ਕਿਹਾ ਕਿ ਸਰਦਾਰਾ ਸਿੰਘ ਜੋਹਲ ਨੇ, ਜੋ ਉਨ੍ਹਾਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ ਹਨ, ਉਹ ਉਨ੍ਹਾਂ ਦੇ ਬਹੁਤ ਕੰਮ ਆਉਣਗੇ। ਇਸ ਦੌਰਾਨ ਉਨ੍ਹਾਂ ਨੇ ਮੋਦੀ ਸਰਕਾਰ ਦੇ 12 ਸਾਲਾਂ ਦੇ ਕੰਮਕਾਜ ’ਤੇ ਲਿਖੀਆਂ ਕਿਤਾਬਾਂ ਭੇਟ ਕੀਤੀਆਂ।
ਸੂਤਰਾਂ ਮੁਤਾਬਕ ਮੁਲਾਕਾਤ ਦੌਰਾਨ ਸੂਬੇ ਦੇ ਖੇਤੀਬਾੜੀ ਸੰਕਟ, ਕਿਸਾਨੀ ਦੇ ਭਵਿੱਖ, ਆਰਥਿਕ ਸੁਧਾਰਾਂ ਅਤੇ ਪੰਜਾਬ ਦੀ ਪ੍ਰਗਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ। ਡਾ. ਸਰਦਾਰਾ ਸਿੰਘ ਜੌਹਲ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ। ਮੁਲਾਕਾਤ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਆਗੂ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਨਿਤੀਨ ਰਬੀਨ ਦਾ ਲੁਧਿਆਣਾ ਪਹੁੰਚਣ ਉਤੇ ਸਥਾਨਕ ਆਗੂਆਂ ਤੇ ਵਰਕਰਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਸਮੇਤ ਭਾਜਪਾ ਦਾ ਸਥਾਨਕ ਲੀਡਰਸ਼ਿਪ ਵੀ ਮੌਜੂਦ ਰਹੀ।

LEAVE A REPLY

Please enter your comment!
Please enter your name here