ਪੰਜਾਬ ਅੰਮ੍ਰਿਤਸਰ ਦੇ 88 ਫੁੱਟ ਰੋਡ ’ਤੇ ਗੋਲੀਬਾਰੀ ’ਚ ਇਕ ਜ਼ਖਮੀ/ ਅਣਪਛਾਤੇ ਹਮਲਾਵਰ ਗੋਲੀਆਂ ਚਲਾ ਕੇ ਫਰਾਰ/ ਸੀਸੀਟੀਵੀ ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ By admin - June 22, 2026 0 1 Facebook Twitter Pinterest WhatsApp ਅੰਮ੍ਰਿਤਸਰ ਦੇ 88 ਫੁੱਟ ਰੋਡ ਇਲਾਕੇ ਵਿਚ ਦੇਰ ਰਾਤ ਗੋਲੀਬਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਅਣਪਛਾਤੇ ਕਾਰ ਸਵਾਰਾਂ ਵੱਲੋਂ ਚਲਾਈਆਂ ਗੋਲੀਆਂ ਨਾਲ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਪ੍ਰਤੱਖਦਰਸ਼ੀਆਂ ਮੁਤਾਬਕ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਡਰ ਕੇ ਆਪਣੇ ਘਰਾਂ ਅੰਦਰ ਦੁਕਾਨਾਂ ਅੰਦਰ ਲੁਕ ਗਏ। ਹਮਲਾਵਰਾਂ ਦੇ ਫਰਾਰ ਹੋਣ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਵਾਸੀਆਂ ਮੁਤਾਬਕ ਘਟਨਾ ਤੋਂ ਬਾਅਦ ਇਲਾਕੇ ਦੇ ਮਜ਼ਦੂਰ ਅਤੇ ਦੁਕਾਨਦਾਰ ਬਹੁਤ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਅੰਧਾਧੁੰਦ ਹੋਈ ਗੋਲੀਬਾਰੀ ਵਿਚ ਰਾਹਗੀਰ ਜਾਂ ਸਥਾਨਕ ਵਾਸੀਆਂ ਦਾ ਨੁਕਸਾਨ ਹੋ ਸਕਦਾ। ਸਥਾਨਕ ਵਾਸੀਆਂ ਨੇ ਪ੍ਰਸ਼ਾਸਨ ਤੋਂ ਇਲਾਕੇ ਅੰਦਰ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਦਰ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਕਿਰਨਦੀਪ ਸਿੰਘ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਵਿੱਚ ਸਿਮਰਨਜੀਤ ਸਿੰਘ ਉਰਫ ਬਿੱਲਾ ਨਾਮ ਦਾ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਘੁੰਮ ਰਹੀ ਹੈ, ਜਿਸ ਵਿੱਚ ਸਿਮਰਨਜੀਤ ਸਿੰਘ ਆਪਣੀ ਸਵਿਫਟ ਕਾਰ ਚਲਾ ਰਿਹਾ ਹੈ ਅਤੇ ਦੋ ਨੌਜਵਾਨ ਉਸ ‘ਤੇ ਪਿੱਛੇ ਤੋਂ ਗੋਲੀਬਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਵੱਖ ਵੱਖ ਟੀਮਾਂ ਬਣਾ ਕੇ ਭਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।