ਜਲੰਧਰ ਦੇ ਫੋਲਡੀਵਾਲ ਰੋਡ ਤੇ ਚਲਦੀ ਕਾਰ ਨੂੰ ਅੱਗ/ ਕਾਰ ਅੰਦਰ ਮੌਜੂਦ ਡਰਾਈਵਰ ਦੀ ਦਰਦਨਾਕ ਮੌਤ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

ਜਲੰਧਰ ਦੇ ਫੋਲਦੀਵਾਲ ਰੋਡ ਉਤੇ ਅੱਜ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇੱਥੇ ਲੰਘ ਰਹੀ ਸਕਾਰਪਿਉ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਕਿ ਕਾਰ ਚਲਾ ਰਹੇ ਡਰਾਈਵਰ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ, ਜਿਸ ਕਾਰਨ ਕਾਰ ਦੇ ਅੰਦਰ ਹੀ ਮੌਤ ਹੋ ਗਈ। ਘਟਨਾ ਸਵੇਰੇ ਸਾਢੇ-7 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਦਮਸ਼ੇਰ ਫੋਲਦੀਵਾਲ ਤੋਂ ਜਲੰਧਰ ਵੱਲ ਨੂੰ ਆਉਂਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਕਾਰ ਲਾਕ ਹੋ ਗਈ, ਜਿਸ ਕਾਰਨ ਡਰਾਈਵਰ ਬਾਹਰ ਨਹੀਂ ਨਿਕਲ ਸਕਿਆ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਮੌਕੇ ਤੇ ਪਹੁੰਚੀ ਪੁਲਿਸ ਨੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here