ਪੰਜਾਬ ਬਠਿੰਡਾ ’ਚ ਸਾਬਕਾ ਆਪ ਆਗੂ ਦੇ ਕਲੀਨਿਕ ’ਤੇ ਹਮਲਾ/ ਪਟਰੌਲ ਬੰਬ ਨਾਲ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - June 23, 2026 0 1 Facebook Twitter Pinterest WhatsApp ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 47 ਵਿਚ ਹਾਲਾਤ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇਥੇ ਸਥਿਤ ਹੋਮੋਪੈਥਿਕ ਕਲੀਨਿਕ ’ਤੇ ਅਣਪਛਾਤਿਆਂ ਨੇ ਪਟਰੋਲ ਪੰਪ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਰਾਤ 9:45 ਵਜੇ ਦੇ ਕਰੀਬ ਦੋ ਮੋਟਰ ਸਾਇਕਲ ਸਵਾਰ ਨੌਜਵਾਨ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਡਾ. ਤਰਸੇਮ ਗਰਗ ਦੇ ਕਲੀਨਿਕ ਦੇ ਬਾਹਰ ਪਹੁੰਚੇ ਅਤੇ ਜਲਣਸ਼ੀਲ ਪਦਾਰਥਾਂ ਨਾਲ ਭਰੀ ਬੋਤਲ ਸੁੱਟ ਕੇ ਫਰਾਰ ਹੋ ਗਏ। ਕਲੀਨਿਕ ਦੇ ਅੰਦਰ ਮੌਜੂਦ ਸਟਾਫ ਨੇ ਅੱਗ ਤੇ ਤੁਰੰਤ ਕਾਬੂ ਪਾ ਲਿਆ ਜਿਸ ਕਾਰਨ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਐਸਐਸਪੀ ਜੋਤੀ ਯਾਦਵ, ਐਸਪੀ ਸਿਟੀ ਨਰਿੰਦਰ ਸਿੰਘ ਨੇ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਡਾ. ਤਰਸੇਮ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਬਦਮਾਸ਼ ਦੀ ਕਾਰਵਾਈ ਜਾਂ ਡਰਾਉਣ ਦੀ ਕੋਸ਼ਿਸ਼ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੱਚਾਈ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ। ਕਲੀਨਿਕ ਦੇ ਸਾਹਮਣੇ ਰਹਿਣ ਵਾਲੇ ਨਿਵਾਸੀਆਂ ਦੇ ਅਨੁਸਾਰ, ਹਮਲਾਵਰਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ ਅਤੇ ਮੋਟਰਸਾਈਕਲ ‘ਤੇ ਆਏ ਸਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਦੋਸ਼ੀ ਅਪਰਾਧ ਕਰਨ ਤੋਂ ਬਾਅਦ ਜਲਦੀ ਭੱਜ ਗਏ। ਮੋਟਰਸਾਈਕਲ ਦੀ ਨੰਬਰ ਪਲੇਟ ਵੀ ਸਾਫ਼ ਦਿਖਾਈ ਨਹੀਂ ਦੇ ਰਹੀ ਹੈ। ਕਾਂਗਰਸ ਨੇਤਾ ਨਰੇਸ਼ ਗਰਗ ਨੇ ਘਟਨਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹਨ। ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਦੋਸ਼ੀਆਂ ਨੇ ਕਲੀਨਿਕ ਦੀ ਪੂਰਵ-ਜਾਣਕਾਰੀ ਕੀਤੀ ਹੋ ਸਕਦੀ ਹੈ ਅਤੇ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਐਸਪੀ ਸਿਟੀ ਨਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਜਾਂਚ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ, ਮੁਲਜ਼ਮਾਂ ਦੀ ਪਛਾਣ ਕਰ ਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਐਸਐਸਪੀ ਜੋਤੀ ਯਾਦਵ ਨੇ ਕਿਹਾ ਕਿ ਸੀਆਈਏ, ਫੋਰੈਂਸਿਕ ਅਤੇ ਹੋਰ ਜਾਂਚ ਏਜੰਸੀਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਡਿਜੀਟਲ ਸਬੂਤਾਂ ਅਤੇ ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ, ਅਤੇ ਦੋਸ਼ੀਆਂ ਦੀ ਜਲਦੀ ਹੀ ਪਛਾਣ ਹੋਣ ਦੀ ਉਮੀਦ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਦੀ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ।