ਪੰਜਾਬ ਪਟਿਆਲਾ ’ਚ ਕਰੋਨਾ ਵਾਰੀਅਰ ਦੀ ਵਿਗੜੀ ਸਿਹਤ/ ਟੈਂਕੀ ਤੋਂ ਹੇਠਾਂ ਉਤਾਰ ਕੇ ਭੇਜਿਆ ਹਸਪਤਾਲ/ ਧਰਨਾਕਾਰੀਆਂ ਨੇ ਛੇਤੀ ਮੰਗਾਂ ਮੰਨਣ ਦੀ ਕੀਤੀ ਮੰਗ By admin - June 23, 2026 0 1 Facebook Twitter Pinterest WhatsApp ਪਟਿਆਲਾ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਕੋਠੀ ਨੇੜੇ ਧਰਨਾ ਦੇ ਰਹੀਆਂ ਕਰੋਨਾ ਵਾਰੀਅਰਜ਼ ਵਿੱਚੋਂ ਇੱਕ ਮਹਿਲਾ ਪ੍ਰਦਰਸ਼ਨਕਾਰੀ ਦੀ ਅੱਜ ਅਚਾਨਕ ਤਬੀਅਤ ਖਰਾਬ ਹੋ ਗਈ, ਜਿਸ ਨੂੰ ਟੈਂਕੀ ਤੋਂ ਹੇਠਾਂ ਉਤਾਰ ਕੇ ਇਲਾਜ ਲਈ ਹਸਪਤਾਲ ਭੇਜਿਆ ਗਿਆ। ਧਰਨੇ ਵਿੱਚ ਸ਼ਾਮਲ ਅਮਨਦੀਪ ਕੌਰ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਪ੍ਰਧਾਨ ਚਰਨਜੀਤ ਕੌਰ ਕਈ ਦਿਨਾਂ ਤੋਂ ਟੈਂਕੀ ਉੱਪਰ ਬੈਠ ਕੇ ਸੰਘਰਸ਼ ਕਰ ਰਹੇ ਸਨ, ਪਰ ਅੱਜ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਹੇਠਾਂ ਉਤਾਰਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਧਰਨਾ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਸਹੂਲਤਾਂ ਦੇ ਨਾਮ ‘ਤੇ ਸਿਰਫ਼ ਫਾਇਰ ਬ੍ਰਿਗੇਡ, ਐਂਬੂਲੈਂਸ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਗੱਡੀਆਂ ਹੀ ਮੌਕੇ ‘ਤੇ ਖੜੀਆਂ ਹਨ। ਮੌਕੇ ‘ਤੇ ਮੌਜੂਦ ਐਸਡੀਐਮ ਗੁਰਦੇਵ ਸਿੰਘ ਧਮ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਦੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਮੁੱਖ ਮੰਤਰੀ ਮਾਨ ਨਾਲ ਵੀ ਮੁਲਾਕਾਤ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਵਿੱਚੋਂ ਇੱਕ ਦੀ ਤਬੀਅਤ ਖਰਾਬ ਹੋਣ ਕਾਰਨ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਫਿਲਹਾਲ ਕਰੋਨਾ ਵਾਰੀਅਰਜ਼ ਦਾ ਧਰਨਾ ਜਾਰੀ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਤੋਂ ਠੋਸ ਭਰੋਸੇ ਦੀ ਉਡੀਕ ਕਰ ਰਹੇ ਹਨ।