ਪੰਜਾਬ ਕਪੂਰਥਲਾ ’ਚ ਪਰਿਵਾਰ ’ਤੇ ਨਸ਼ਾ ਤਸਕਰਾਂ ਦਾ ਹਮਲਾ/ ਪਰਿਵਾਰ ਦੇ ਮੁਖੀਏ ਨੂੰ ਕੀਤਾ ਗੰਭੀਰ ਜ਼ਖਮੀ/ ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਜਾਂਚ ਕੀਤੀ ਸ਼ੁਰੂ By admin - June 23, 2026 0 4 Facebook Twitter Pinterest WhatsApp ਕਪੂਰਥਲਾ ਦੇ ਮੁਹੱਲਾ ਸ਼ੇਰਗੜ੍ਹ ’ਚ ਗੁਆਢੀਆਂ ਵੱਲੋਂ ਇਕ ਪਰਿਵਾਰ ਦੇ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਹਮਲੇ ਵਿਚ ਪਰਿਵਾਰ ਦਾ ਮੁਖੀਆਂ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿਚ ਜ਼ੇਰੇ ਇਲਾਜ ਅਮਿਤ ਕੁਮਾਰ ਦੇ ਦੱਸਣ ਮੁਤਾਬਕ ਉਹ ਮੁਹੱਲੇ ਵਿਚ ਨਸ਼ਾ ਤਸਕਰੀ ਕਰਨ ਵਾਲੇ ਕੁੱਝ ਲੋਕਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ, ਜਿਸ ਦੀ ਰੰਜ਼ਿਸ਼ ਤਹਿਤ ਹਮਲਾ ਕੀਤਾ ਗਿਆ ਹੈ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।