ਫਿਰੋਜ਼ਪੁਰ ਵਾਸੀ ਪਰਿਵਾਰ ਦੀ ਪਾਕਿਸਤਾਨੀ ਸਰਕਾਰ ਅੱਗੇ ਗੁਹਾਰ/ ਕੋਟ ਲਖਪਤ ਜੇਲ੍ਹ ’ਚ ਬੰਦ ਨੌਜਵਾਨ ਦੀ ਮੰਗੀ ਰਿਹਾਈ/ ਪਾਣੀ ਦੇ ਤੇਜ਼ ਵਹਾਅ ’ਚ ਵਹਿ ਕੇ ਗਿਆ ਸੀ ਪਾਕਿਸਤਾਨ

0
1

ਫਿਰੋਜ਼ਪੁਰ ਵਾਸੀ ਪਰਿਵਾਰ ਨੇ ਪਾਕਿਸਤਾਨ ਸਰਕਾਰ ਅੱਗੇ ਕੋਟ ਲਖਪਤ ਜੇਲ੍ਹ ਵਿਚ ਬੰਦ ਹਰਪ੍ਰੀਤ ਸਿੰਘ ਦੀ ਛੇਤੀ ਰਿਹਾਈ ਦੀ ਅਪੀਲ ਕੀਤੀ ਹੈ। ਪਰਿਵਾਰ ਦੇ ਦੱਸਣ ਮੁਤਾਬਕ ਹਰਪ੍ਰੀਤ ਸਿੰਘ ਸਤਲੁਜ ਦਰਿਆ ਦੇ ਤੇਜ਼ ਵਹਾਅ ਵਿਚ ਵਹਿ ਕੇ ਪਾਕਿਸਤਾਨ ਵਾਲੇ ਪਾਸੇ ਚਲੇ ਗਿਆ ਸੀ, ਜਿੱਥੇ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਅਤੇ ਪਾਕਿਸਤਾਨੀ ਅਦਾਲਤ ਨੇ ਉਸ ਨੂੰ ਸਜ਼ਾ ਤੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ ਜੋ ਹੁਣ ਪੂਰੀ ਹੋ ਚੁੱਕੀ ਹੈ ਪਰ ਹਰਪ੍ਰੀਤ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਹਰਪ੍ਰੀਤ ਦੀ ਪਤਨੀ ਅਤੇ ਪੁੱਤਰ ਨੇ ਭਾਰਤ ਅਤੇ ਪਾਕਿਸਤਾਨੀ ਸਰਕਾਰਾਂ ਨੂੰ ਹਰਪ੍ਰੀਤ ਸਿੰਘ ਦੀ ਛੇਤੀ ਰਿਹਾਈ ਦੀ ਅਪੀਲ ਕੀਤੀ ਹੈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੇਕਸੂਰ ਹੋਣ ਦੇ ਬਾਵਜੂਦ, ਹਰਪ੍ਰੀਤ ਸਿੰਘ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ, ਫਿਰ ਵੀ ਉਸਨੂੰ ਰਿਹਾਅ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪਰਿਵਾਰ ਨੇ ਦੱਸਿਆ ਕਿ ਹਰਪ੍ਰੀਤ ਸਤਲੁਜ ਦਰਿਆ ਦੇ ਤੇਜ਼ ਵਹਾਅ ਵਿੱਚ ਵਹਿ ਗਿਆ ਸੀ ਅਤੇ ਪਾਕਿਸਤਾਨ ਪਹੁੰਚ ਗਿਆ ਸੀ। ਉੱਥੇ ਉਸਦੇ ਖਿਲਾਫ ਇੱਕ ਕੇਸ ਦਰਜ ਕੀਤਾ ਗਿਆ ਸੀ, ਅਤੇ ਅਦਾਲਤ ਨੇ ਉਸਨੂੰ ਸਜ਼ਾ ਸੁਣਾਈ ਅਤੇ ਜੁਰਮਾਨਾ ਲਗਾਇਆ ਸੀ, ਜੋ ਉਸਨੇ ਹੁਣ ਭੁਗਤਿਆ ਹੈ। ਇਸ ਦੇ ਬਾਵਜੂਦ, ਹਰਪ੍ਰੀਤ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਹਰਪ੍ਰੀਤ ਦੀ ਪਤਨੀ ਅਤੇ ਪੁੱਤਰ ਨੇ ਹੰਝੂਆਂ ਭਰੀਆਂ ਆਵਾਜ਼ਾਂ ਨਾਲ ਭਾਰਤ ਅਤੇ ਪਾਕਿਸਤਾਨੀ ਸਰਕਾਰਾਂ ਨੂੰ ਹਰਪ੍ਰੀਤ ਸਿੰਘ ਨੂੰ ਜਲਦੀ ਤੋਂ ਜਲਦੀ ਰਿਹਾਅ ਕਰਨ ਅਤੇ ਉਸਨੂੰ ਉਸਦੇ ਪਰਿਵਾਰ ਕੋਲ ਵਾਪਸ ਭੇਜਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here