ਬਟਾਲਾ ਪੁਲਿਸ ਵੱਲੋਂ ਗੈਂਗਸਟਰ ਦੇ ਗੁਰਗੇ ਦਾ ਐਨਕਾਊਂਟਰ/ ਜਵਾਬੀ ਕਾਰਵਾਈ ਦੌਰਾਨ ਜ਼ਖਮੀ ਹਾਲਤ ’ਚ ਕਾਬੂ/ ਹਸਪਤਾਲ ਦਾਖ਼ਲ ਕਰਵਾ ਕੇ ਕਾਰਵਾਈ ਕੀਤੀ ਸ਼ੁਰੂ

0
1

ਬਟਾਲਾ ਪੁਲਿਸ ਨੇ ਕੱਪੜਾ ਵਪਾਰੀ ਦੇ ਘਰ ਉਤੇ ਫਾਇਰਿੰਗ ਮਾਮਲੇ ਵਿਚ ਲੋੜੀਂਦੇ ਬਦਮਾਸ਼ ਦਾ ਐਨਕਾਊਟਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਫਾਇਰਿੰਗ ਮਾਮਲੇ ਬਲਦੇਵ ਸਿੰਘ ਨਾਮ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ। ਪੁਛਗਿੱਛ ਦੌਰਾਨ ਮੁਲਜਮ ਨੇ  ਵਾਰਦਾਤ ਵਿਚ ਵਰਤਿਆ ਹਥਿਆਰ ਉਧਨਵਾਲ ਨੇੜੇ ਛੁਪਾ ਕੇ ਰੱਖੇ ਹੋਣ ਦੀ ਗੱਲ ਕਬੂਲੀ ਸੀ, ਜਿਸ ਤੋਂ ਬਾਅਦ ਪੁਲਿਸ ਮੁਲਜਮ ਨੂੰ ਹਥਿਆਰ ਬਰਾਮਦਗੀ ਲਈ ਲੈ ਕੇ ਗਈ, ਜਿੱਥੇ ਮੁਲਜਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਦ ਪੁਲਿਸ ਨੇ ਜਵਾਬੀ ਕਾਰਵਾਈ ਕਰ ਕੇ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਕੇ ਹਸਪਤਾਲ ਭਰਤੀ ਕਰਵਾਇਆ ਹੈ।
ਪੁਲਿਸ ਅਨੁਸਾਰ ਕੁਝ ਦਿਨ ਪਹਿਲਾਂ ਬਟਾਲਾ ਦੇ ਇੱਕ ਕੱਪੜਾ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਹਾਲਾਂਕਿ ਗੋਲੀਆਂ ਵਪਾਰੀ ਦੇ ਘਰ ਦੀ ਬਜਾਏ ਉਸ ਦੇ ਗੁਆਂਢੀ ਦੇ ਘਰ ‘ਤੇ ਲੱਗੀਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ। ਜਾਂਚ ਦੌਰਾਨ ਪੁਲਿਸ ਨੇ ਬਲਦੇਵ ਸਿੰਘ ਨਾਮਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੀ ਇਸ ਵਾਰਦਾਤ ਵਿੱਚ ਸ਼ਮੂਲੀਅਤ ਸਾਹਮਣੇ ਆਈ।
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਪਿੰਡ ਉਧਨਵਾਲ ਨੇੜੇ ਪਿੰਡ ਮਾਨੇਸ ਕੋਲ ਨਹਿਰ ਦੇ ਕਿਨਾਰੇ ਲੁਕਾ ਕੇ ਰੱਖਿਆ ਹੋਇਆ ਹੈ। ਜਦੋਂ ਪੁਲਿਸ ਹਥਿਆਰ ਦੀ ਬਰਾਮਦਗੀ ਲਈ ਉਸ ਨੂੰ ਮੌਕੇ ‘ਤੇ ਲੈ ਕੇ ਗਈ ਤਾਂ ਉਸ ਨੇ ਅਚਾਨਕ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗ ਗਈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਹੈ।

LEAVE A REPLY

Please enter your comment!
Please enter your name here