ਪੰਜਾਬ ਚੰਡੀਗੜ੍ਹ ’ਚ ਸਿੱਖਿਆ ਮੰਤਰੀ ਖਿਲਾਫ਼ ਕਾਂਗਰਸ ਦਾ ਪ੍ਰਦਰਸ਼ਨ/ ਪੇਪਰ ਲੀਕ ਦੇ ਹਵਾਲੇ ਨਾਲ ਚੰਡੀਗੜ੍ਹ ਫੇਰੀ ਦਾ ਵਿਰੋਧ/ ਪੁਲਿਸ ਨੇ ਹਿਰਾਸਤ ’ਚ ਕਾਂਗਰਸੀ ਆਗੂ By admin - June 25, 2026 0 1 Facebook Twitter Pinterest WhatsApp ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਕਾਂਗਰਸ ਅਤੇ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਰਕਰ ਕਾਲੀਆਂ ਝੰਡੀਆਂ ਲੈ ਕੇ ਸੜਕਾਂ ‘ਤੇ ਉੱਤਰੇ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਪੇਪਰ ਲੀਕ ਮਾਮਲਿਆਂ ਲਈ ਧਰਮੇਂਦਰ ਪ੍ਰਧਾਨ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸੇ ਦੌਰਾਨ ਵਰਕਰਾਂ ਨੇ ਸੈਕਟਰ-18 ਦੇ ਟੈਗੋਰ ਥੀਏਟਰ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲਿਸ ਨੇ ਸੈਕਟਰ-17 ਵਿਖੇ ਰੋਕ ਕੇ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਧੱਕਾਮੁੱਕੀ ਵੀ ਹੋਈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਾਹਮਣੇ ਆਏ ਪੇਪਰ ਲੀਕ ਮਾਮਲਿਆਂ ਕਾਰਨ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਇਸੇ ਮੁੱਦੇ ਨੂੰ ਲੈ ਕੇ ਪਾਰਟੀ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਪ੍ਰਦਰਸ਼ਨ ਕਰ ਰਹੀ ਹੈ।