ਫਤਹਿਗੜ੍ਹ ਡੀਸੀ ਦੀ ਐਸਆਈਆਰ ਨੂੰ ਲੈ ਕੇ ਪ੍ਰੈੱਸ ਕਾਨਫਰੰਸ/ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਸ਼ੁਰੂਆਤ/ 25 ਜੂਨ ਤੋਂ 24 ਜੁਲਾਈ ਘਰ ਘਰ ਜਾਣਗੇ ਬੀਐਲਓਜ਼

0
1

ਫ਼ਤਹਿਗੜ੍ਹ ਸਾਹਿਬ ਵਿਖੇ ਵੋਟਰ ਸੂਚੀਆਂ ਸੁਧਾਈ ਐਸਆਈਆਰ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 544 ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 3 ਵਿਧਾਨ ਸਭਾ ਹਲਕਿਆਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ।
ਪ੍ਰਕਾਸ਼ਨਾ ਉਪਰੰਤ ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ ਤੱਕ ਲਏ ਜਾਣਗੇ, ਜਿਸ ਦੌਰਾਨ ਵੋਟਰ ਫਾਰਮ ਨੰਬਰ 06 ਭਰ ਕੇ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਸਬੂਤਾਂ ਵਿੱਚੋ ਕੋਈ ਵੀ ਸਬੂਤ ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ 01 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here